ਪ੍ਰਦੇਸ਼ ਦੀ 10 ਲੱਖ ਏਕੜ ਜ਼ਮੀਨ ਦੇ ਸੁਧਾਰ ਲਈ ਜਿਪਸਮ ਖਰੀਦ ਨੂੰ ਪ੍ਰਵਾਨਗੀ-ਮੁੱਖ ਮੰਤਰੀ
ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਇਕ ਮਹੀਨੇ ਦੇ ਅੰਦਰ ਹਰਿਆਣਾ ਰੋਡਵੇਜ਼ ਦਾ ਮੋਬਾਈਲ ਐਪ ਲਾਂਚ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹਰਿਆਣਾ ਰੋਡਵੇਜ਼ ਵਿੱਚ ਲਗਭਗ 700 ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਰਾਜ ਵਿੱਚ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ।
ਹ
ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਚੰਡੀਗੜ੍ਹ ਵਿੱਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
19-08-2026
ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਇਕ ਮਹੀਨੇ ਦੇ ਅੰਦਰ ਹਰਿਆਣਾ ਰੋਡਵੇਜ਼ ਦਾ ਮੋਬਾਈਲ ਐਪ ਲਾਂਚ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹਰਿਆਣਾ ਰੋਡਵੇਜ਼ ਵਿੱਚ ਲਗਭਗ 700 ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਰਾਜ ਵਿੱਚ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ। ਵਿਜ ਅੱਜ ਚੰਡੀਗੜ੍ਹ ਵਿਚ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿਚ ਟ੍ਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਤੁਲ ਦਿਵੇਦੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਿਜ ਨੂੰ ਦੱਸਿਆ ਕਿ ਵਿਭਾਗ ਵਿੱਚ ਲਗਭਗ 700 ਕੰਡਕਟਰਾਂ ਦੀ ਤਰੱਕੀ ਕੀਤੀ ਜਾਣੀ ਹੈ ਅਤੇ ਉਨ੍ਹਾਂ ਦੀ ਜਗ੍ਹਾ ‘ਤੇ ਜਲਦੀ ਹੀ 700 ਨਵੇਂ ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ‘ਤੇ ਸ੍ਰੀ ਵਿਜ ਨੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਰਾਜ ਵਿੱਚ ਗ੍ਰੀਨ ਐਨਰਜੀ ਦੇ ਨਾਲ-ਨਾਲ ਗ੍ਰੀਨ ਟਰਾਂਸਪੋਰਟ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ। ਇਸ ਤੋਂ ਇਲਾਵਾ, 125 ਸਾਧਾਰਨ ਬੱਸਾਂ ਹਰਿਆਣਾ ਰੋਡਵੇਜ਼ ਇੰਜੀਨੀਅਰਿੰਗ ਕਾਰਪੋਰੇਸ਼ਨ ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿਚ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਵਿਜ ਦੇ ਸਾਹਮਣੇ ਤਿਆਰ ਕੀਤੇ ਗਏ ਮੋਬਾਈਲ ਐਪ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਬੱਸ ਅੱਡਿਆਂ ‘ਤੇ ਗੈਰ-ਕਾਨੂੰਨੀ ਰੂਪ ਨਾਲ ਖੁਰਾਕ ਸਮੱਗਰੀ ਵੇਚਣ ਵਾਲੇ ਵਿਕਰੇਤਾਵਾਂ ਨੂੰ ਤੁਰੰਤ ਹਟਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਵਿਜ ਨੇ ਸਪੱਸ਼ਟ ਕਿਹਾ ਕਿ “ਅਨਿਲ ਵਿਜ ਲੋਕਾਂ ਨੂੰ ਖਾਣ-ਪੀਣ ਦੇ ਨਾਮ ‘ਤੇ ਜ਼ਹਿਰ ਨਹੀਂ ਵੇਚਣ ਦੇਵੇਗਾ।”