19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਮਸ਼ਾਲ ਮਾਰਚ ਦਾ ਮੁਹਾਲੀ ਵਿਖੇ ਭਰਵਾਂ ਸਵਾਗਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-08-2026
ਐੱਸ. ਏ. ਐੱਸ. ਨਗਰ, 18 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-’ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਦੇ ਮਸ਼ਾਲ ਮਾਰਚ ਦਾ ਸ੍ਰੀ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਮੁਹਾਲੀ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ‘ਤੇ ਅੱਜ ਨਿੱਘਾ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਸਥਾਨਕ ਸੈਕਟਰ-78 ਸਥਿਤ ਸਪੋਰਟਸ ਕੰਪਲੈਕਸ ਵਿਖੇ ਪਹੁੰਚਿਆ, ਜਿਥੇ ਕਿ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਸਾਲ 2016 ਦੀ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਹਰਜੀਤ ਸਿੰਘ ਤੁਲੀ ਅਤੇ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਸ਼ਾਲ ਮਾਰਚ ਦੀ ਜ਼ਿਲ੍ਹੇ ਵਿਚ ਪੁੱਜਣ ‘ਤੇ ਖੇਡ ਕੰਪਲੈਕਸ ਤੱਕ ਅਗਵਾਈ ਕੀਤੀ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮਸ਼ਾਲ ਮਾਰਚ ਦੇ ਸਵਾਗਤ ਲਈ ਮੌਜੂਦ ਸਨ। ਸਮਾਗਮ ਦੌਰਾਨ ਖਿਡਾਰੀਆਂ, ਵਿਦਿਆਰਥੀਆਂ ਅਤੇ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਉੱਭਰਦੇ ਜਿਮਨਾਸਟਿਕ ਖਿਡਾਰੀਆਂ ਅਤੇ ਭੰਗੜਾ ਟੀਮਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਹੋਰ ਵੀ ਜੋਸ਼ ਅਤੇ ਰੰਗ ਭਰ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਉੱਭਰਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਮੰਚ ਪ੍ਰਦਾਨ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ‘ਤੇ ਆਧੁਨਿਕ ਖੇਡ ਸਹੂਲਤਾਂ ਅਤੇ ਸਟੇਡੀਅਮ ਵਿਕਸਿਤ ਕਰਨ ਨਾਲ ਪੇਂਡੂ ਨੌਜਵਾਨਾਂ ਲਈ ਖੇਡਾਂ ਦੇ ਖੇਤਰ ਵਿਚ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਖਿਡਾਰੀਆਂ ਨੂੰ ਪਿੰਡ ਤੋਂ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਬਿਹਤਰ ਮੌਕੇ ਮਿਲ ਰਹੇ ਹਨ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦਾ ਖੇਡ ਬਜਟ ਵਧਾ ਕੇ 1,800 ਕਰੋੜ ਰੁ. ਕੀਤਾ ਗਿਆ ਹੈ, ਜਿਸ ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਲਈ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 3 ਤੋਂ 15 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 28 ਨਵੰਬਰ ਤੱਕ ਹੋਣਗੇ। ਇਸੇ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗਾ, ਜਿਥੋਂ ਇਹ ਖੇਡ ਭਾਵਨਾ, ਤੰਦਰੁਸਤੀ ਅਤੇ ਨੌਜਵਾਨਾਂ ਦੀ ਖੇਡਾਂ ਵਿਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਅੱਗੇ ਲੈ ਕੇ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਕੰਗਾਲ ਬਣਾ ਕੇ ਛੱਡੇਗੀ ਭਗਵੰਤ ਮਾਨ ਸਰਕਾਰ-ਸਿੱਧੂ ਕਿਹਾ, 191 ਕਰੋੜ ਦਾ ‘ਕਮਿਸ਼ਨ’ ਵੱਡਾ ਘਪਲਾ ਸਾਬਿਤ ਹੋਵੇਗ... ਅਗਲੀ ਖ਼ਬਰ ਫਲੈਟ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਕੀਮਤੀ ਸਾਮਾਨ ਸੜਿਆ
Ad Position 24