19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਜ਼ਮੀਨ ਪੱਧਰ ’ਤੇ ਵਿਚਰਨ ਵਾਲਾ ਮਿਹਨਤੀ ਵਰਕਰ ਹੈ-ਜੀਤੀ ਪਡਿਆਲਾ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਜ਼ਮੀਨੀ ਪੱਧਰ ‘ਤੇ ਵਿਚਰਨ ਵਾਲਾ ਮਿਹਨਤੀ ਵਰਕਰ ਹੈ, ਜੇਕਰ ਹਰ ਬੂਥ ‘ਤੇ ਕਾਂਗਰਸ ਦਾ ਸੰਗਠਨ ਮਜ਼ਬੂਤ ਹੋਵੇਗਾ ਤਾਂ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਖਰੜ ਦੇ ਵਾਰਡ ਨੰ.

Ad Position 21
No active advertisement
ਅਜੀਤ ਡੈਸਕ 19-08-2026
ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਜ਼ਮੀਨੀ ਪੱਧਰ ‘ਤੇ ਵਿਚਰਨ ਵਾਲਾ ਮਿਹਨਤੀ ਵਰਕਰ ਹੈ, ਜੇਕਰ ਹਰ ਬੂਥ ‘ਤੇ ਕਾਂਗਰਸ ਦਾ ਸੰਗਠਨ ਮਜ਼ਬੂਤ ਹੋਵੇਗਾ ਤਾਂ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਖਰੜ ਦੇ ਵਾਰਡ ਨੰ. 3 ਗੁਰੂ ਤੇਗ ਬਹਾਦਰ ਨਗਰ ਖਰੜ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਅਤੇ ਅਨੁਸ਼ਾਸਨ ਨਾਲ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਕਾਂਗਰਸ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਕਾਂਗਰਸ ਪਾਰਟੀ ਦੀ ਵੱਡੀ ਤਾਕਤ ਹਨ ਅਤੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਮਹਿਲਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਹਾਜ਼ਰ ਸਮੁੱਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਮਿਹਨਤ, ਏਕਤਾ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਯੂਥ ਕਾਂਗਰਸੀ ਆਗੂ ਜਸਕੀਰਤ ਰਤੀਆ, ਯੂਥ ਕਾਂਗਰਸ ਦੇ ਹਲਕਾ ਖਰੜ ਤੋਂ ਪ੍ਰਧਾਨ ਮਨਜਿੰਦਰ ਸਿੰਘ, ਦਿਲਸ਼ਾਨਪ੍ਰੀਤ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ, ਹਰਮਨਦੀਪ ਸਿੰਘ, ਸ਼ਿਵ ਕੁਮਾਰ ਅਤੇ ਦਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਮਹਿਲਾ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਥਾਨਕ ਵਸਨੀਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਪਾਣੀ ’ਚ ਡੁੱਬਿਆ ਸ਼ਹਿਰ ਜ਼ੀਰਕਪੁਰ, ਹਕੂਮਤਾਂ ਦੇ ਦਾਅਵਿਆਂ ਨੇ ਭਰੀ ਉਡਾਰੀ ਅਗਲੀ ਖ਼ਬਰ ਵਪਾਰੀਆਂ ਵਲੋਂ ਉਠਾਈਆਂ ਮੰਗਾਂ ਤੇ ਸ਼ਿਕਾਇਤਾਂ ਦਾ ਜਲਦ ਕੀਤਾ ਜਾਵੇਗਾ ਨਿਪਟਾਰਾ-ਡਾ.ਅੰਕਿਤਾ ਕਾਂਸਲ ਜ਼ਿਲ੍ਹਾ ਚੇਅਰਮੈਨ ਰਣਜ...
Ad Position 24