ਵਿਦਿਆਰਥੀਆਂ ਨੇ ਡਾਂਸ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ
ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਮੌਂਟੇਸਰੀ ਪਬਲਿਕ ਸਕੂਲ ਖਰੜ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨਮੋਹਕ ਫਾਰਮੇਸ਼ਨਾਂ ਰਾਹੀਂ ਆਪਣੀ ਅਨੁਸ਼ਾਸਨਬੱਧਤਾ, ਏਕਤਾ ਅਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਅਧਿਆਪਕਾਂ ਵਲੋਂ ਅਦਾ ਕੀਤੀ ਗਈ।
ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਮੌਂਟੇਸਰੀ ਪਬਲਿਕ ਸਕੂਲ ਖਰੜ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨਮੋਹਕ ਫਾਰਮੇਸ਼ਨਾਂ ਰਾਹੀਂ ਆਪਣੀ ਅਨੁਸ਼ਾਸਨਬੱਧਤਾ, ਏਕਤਾ ਅਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਅਧਿਆਪਕਾਂ ਵਲੋਂ ਅਦਾ ਕੀਤੀ ਗਈ। ਪ੍ਰੋਗਰਾਮ ਦੌਰਾਨ ਹਰ ਪੇਸ਼ਕਾਰੀ ਦੇ ਅੰਤ ‘ਚ ਵਿਦਿਆਰਥੀਆਂ ਵਲੋਂ ਮਾਣ ਨਾਲ ਤਿਰੰਗਾ ਲਹਿਰਾਇਆ ਗਿਆ, ਜਿਸ ਨੇ ਪੂਰੇ ਮਾਹੌਲ ਨੂੰ ਦੇਸ਼-ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ। ਤਿਰੰਗੇ ਨੂੰ ਸਲਾਮੀ ਦਿੰਦਿਆਂ ਸਮੁੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਆਪਣੀ ਸ਼ਰਧਾ ਅਤੇ ਸਨਮਾਨ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ ਤੇ ਡਾਂਸ ਸਮੇਤ ਹੋਰ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੀਆਂ ਜੋਸ਼ੀਲੀਆਂ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਆਜ਼ਾਦੀ, ਏਕਤਾ, ਹਿੰਮਤ ਤੇ ਦੇਸ਼-ਪ੍ਰੇਮ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਨਾਲ-ਨਾਲ ਦੇਸ਼ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ।