18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਵ. ਮਾਨ ਸਿੰਘ ਮਨਹੇੜਾ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਬਸਪਾ ਦੇ ਨਿਧੜਕ ਅਤੇ ਅਣਥੱਕ ਨੈਸ਼ਨਲ ਜਨਰਲ ਸਕੱਤਰ ਸਵ. ਮਾਨ ਸਿੰਘ ਮਨਹੇੜਾ ਦੀ ਸਾਲਾਨਾ 24ਵੀਂ ਬਰਸੀ ਖਰੜ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਖਾਨਪੁਰ ਵਿਖੇ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 19-08-2026
ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)- ਬਸਪਾ ਦੇ ਨਿਧੜਕ ਅਤੇ ਅਣਥੱਕ ਨੈਸ਼ਨਲ ਜਨਰਲ ਸਕੱਤਰ ਸਵ. ਮਾਨ ਸਿੰਘ ਮਨਹੇੜਾ ਦੀ ਸਾਲਾਨਾ 24ਵੀਂ ਬਰਸੀ ਖਰੜ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਖਾਨਪੁਰ ਵਿਖੇ ਮਨਾਈ ਗਈ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਦੇਵਪੁਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਵਲੋਂ ਸਵ. ਮਾਨ ਸਿੰਘ ਮਨਹੇੜਾ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਵਲੋਂ ਬਸਪਾ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਸਪਾ ਦੇ ਸੂਬਾਈ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨੰਨਹੇੜ੍ਹੀਆਂ, ਨਛੱਤਰ ਸਿੰਘ ਸਹੌੜਾਂ, ਸਤਵੀਰ ਕੌਰ ਮਨਹੇੜਾ, ਬਲਜੀਤ ਸਿੰਘ ਸਲਾਣਾ, ਹਰਭਜਨ ਸਿੰਘ ਅਤੇ ਸੁਰਿੰਦਰਪਾਲ ਸਿੰਘ ਸਹੌੜਾਂ ਸਮੇਤ ਬਸਪਾ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਸਿੰਘ ਛੇਤਰਾ ਨੇ ਐਸ. ਪੀ. ਹੈੱਡਕੁਆਰਟਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਨੇ 11 ਲੜਕੀਆਂ ਦੇ ਵਿਆਹ ਕਰਵਾਉਣ ਦਾ ਲਿਆ ਫ਼ੈਸਲਾ ਬਿੱਲਾ
Ad Position 24