18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਰਸਿਮਰਤ ਸਿੰਘ ਛੇਤਰਾ ਨੇ ਐਸ. ਪੀ. ਹੈੱਡਕੁਆਰਟਰ ਵਜੋਂ ਸੰਭਾਲਿਆ ਅਹੁਦਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਐਸ. ਪੀ.

Ad Position 21
No active advertisement
ਰੂਪਨਗਰ ਵਿਖੇ ਤਾਇਨਾਤ ਹੋਏ ਐਸ. ਪੀ. ਹਰਸਿਮਰਤ ਸਿੰਘ ਛੇਤਰਾ । 19-08-2026
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਐਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤੇ ਤਾਇਨਾਤੀਆਂ ਤਹਿਤ ਐਸ. ਪੀ. ਹਰਸਿਮਰਤ ਸਿੰਘ ਛੇਤਰਾ ਨੇ ਅੱਜ ਰੂਪਨਗਰ ਦੇ ਐਸ.ਪੀ. ਹੈੱਡਕੁਆਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਵਿਭਾਗ ਨਾਲ ਸਬੰਧਿਤ ਜ਼ਿੰਮੇਵਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਕਹੀ। ਹਰਸਿਮਰਤ ਸਿੰਘ ਛੇਤਰਾ ਨੂੰ ਪੁਲਿਸ ਵਿਭਾਗ ਵਿਚ ਵੱਖ-ਵੱਖ ਥਾਵਾਂ ‘ਤੇ ਸੇਵਾਵਾਂ ਨਿਭਾਉਣ ਦਾ ਤਜਰਬਾ ਹੈ। ਉਹ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ ਅਤੇ ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਡੀ. ਐਸ. ਪੀ. ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਨ੍ਹਾਂ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਦੌਰਾਨ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਕੰਮਾਂ ਦਾ ਵਿਆਪਕ ਤਜਰਬਾ ਹਾਸਲ ਹੋਇਆ ਹੈ। ਤਰੱਕੀ ਉਪਰੰਤ ਉਨ੍ਹਾਂ ਦੀ ਤਾਇਨਾਤੀ ਰੂਪਨਗਰ ਵਿਖੇ ਐਸ.ਪੀ. ਹੈੱਡਕੁਆਟਰ ਵਜੋਂ ਕੀਤੀ ਗਈ ਹੈ। ਉਨ੍ਹਾਂ ਅਹੁਦਾ ਸੰਭਾਲਦਿਆਂ ਜ਼ਿਲ੍ਹੇ ਵਿਚ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਖੰਨਾ ਜਿਲ੍ਹਾ ਯੂਥ ਕਾਂਗਰਸ ਵਿਚ 2 ਨਿਯੁਕਤੀਆਂ ਨੂੰ ਲੈ ਕੇ 2 ਕਾਂਗਰਸੀ ਧੜਿਆਂ ਵਿਚ ਕਸ਼ਮਕਸ਼ ਸ਼ੁਰੂ ਅਗਲੀ ਖ਼ਬਰ ਸਵ. ਮਾਨ ਸਿੰਘ ਮਨਹੇੜਾ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ
Ad Position 24