20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਮਾਰਚ ਕਰ ਰਹੇ ਵਿਦਿਆਰਥੀਆਂ ਨਾਲ ਹੋਈ ਪੁਲਿਸੀਆ ਧੱਕੇਸ਼ਾਹੀ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ

ਚੰਡੀਗੜ੍ਹ, 19 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀਆਂ ਨੇ ਇੱਕਠੇ ਹੋ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਿਰੁੱਧ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਨ੍ਹਾਂ ਵਿਦਿਆਰਥੀਆ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਫੀਸਾਂ ਵਿਚ ਬੇਤਹਾਸ਼ਾ ਵਾਧੇ ਵਾਪਸ ਕਰਾਉਣ ਅਤੇ ਵਿਦਿਆਰਥੀਆਂ ਦੀਆਂ ਹੋਰ ਬੁਨਿਆਦੀ ਮੰਗਾਂ ਮਨਵਾਉਣ ਲਈ ਪੱਕਾ ਧਾਰਨਾ ਲਗਾ ਕੇ ਵਿਦਿਆਰਥੀ ਪਟਿਆਲਾ ਯੂਨੀਵਰਸਿਟੀ ਵਿਖੇ ਸੰਘਰਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀਆਂ ਨੇ ਇੱਕਠੇ ਹੋ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਿਰੁੱਧ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਨ੍ਹਾਂ ਵਿਦਿਆਰਥੀਆ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਫੀਸਾਂ ਵਿਚ ਬੇਤਹਾਸ਼ਾ ਵਾਧੇ ਵਾਪਸ ਕਰਾਉਣ ਅਤੇ ਵਿਦਿਆਰਥੀਆਂ ਦੀਆਂ ਹੋਰ ਬੁਨਿਆਦੀ ਮੰਗਾਂ ਮਨਵਾਉਣ ਲਈ ਪੱਕਾ ਧਾਰਨਾ ਲਗਾ ਕੇ ਵਿਦਿਆਰਥੀ ਪਟਿਆਲਾ ਯੂਨੀਵਰਸਿਟੀ ਵਿਖੇ ਸੰਘਰਸ਼ ਕਰ ਰਹੇ ਹਨ। ਵਿਦਿਆਰਥੀਆਂ ਵਲੋਂ ਕੀਤੇ ਗਏ ਸੰਘਰਸ਼ ਅਤੇ ਮਾਰਚ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਪੰਜਾਬ ਪੁਲਿਸ ਨੂੰ ਯੂਨੀਵਰਸਿਟੀ ਵਿਚ ਬੁਲਾਇਆ ਅਤੇ ਮਾਰਚ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਵਿਦਿਆਰਥੀ ਪੁਲਿਸ ਦੇ ਬੈਰੀਕੇਡਾਂ ਨੂੰ ਪੁੱਟ ਕੇ ਮਾਰਚ ਜਾਰੀ ਰੱਖਣ ਲਈ ਅੱਗੇ ਵਧੇ ਤਾਂ ਪੁਲਿਸ ਨੇ ਵਿਦਿਆਰਥੀਆਂ ਨਾਲ ਖਿੱਚ-ਧੂਹ ਕੀਤੀ। ਮੌਕੇ ’ਤੇ ਕੋਈ ਮਹਿਲਾ ਪੁਲਿਸਕਰਮੀ ਮੌਜੂਦ ਨਹੀਂ ਸਨ। ਵਿਦਿਆਰਥਣਾਂ ਨਾਲ ਮਰਦ ਪੁਲਿਸ ਕਰਮੀਆਂ ਨੇ ਬਦਸਲੂਕੀ ਕੀਤੀ। ਪਰ ਵਿਦਿਆਰਥੀਆਂ ਨੇ ਮਾਰਚ ਜਾਰੀ ਰੱਖਦਿਆਂ ਬੈਰੀਕੇਡਾਂ ਨੂੰ ਪੁੱਟਿਆ ਅਤੇ ਉਪ ਕੁਲਪਤੀ ਦੇ ਘਰ ਤੱਕ ਮਾਰਚ ਕੱਢਿਆ, ਜਿੱਥੇ ਵਿਦਿਆਰਥੀਆਂ ਦੇ ਰੋਹ ਨੇ ਪ੍ਰਸ਼ਾਸਨ ਨੂੰ ਮੁਆਫੀ ਮੰਗਣ ਲਈ ਮਜਬੂਰ ਕੀਤਾ। ਪਰ ਅਜੇ ਫੀਸਾਂ ਦੇ ਵਾਧੇ ਵਾਪਸ ਲੈਣ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਪ੍ਰਸ਼ਾਸਨ ਪੂਰਨ ਤੌਰ ’ਤੇ ਤਿਆਰ ਨਹੀਂ ਹੈ। ਵਿੱਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਡਰਾਉਣ ਧਮਕਾਉਣ ਲਈ ਪੁਲਿਸ ਨੂੰ ਮੂਹਰੇ ਕਰਦੀਆਂ ਸਰਕਾਰਾਂ ਅੱਜ ਵਿਦਿਆਰਥੀਆਂ ਨੂੰ ਇਨ੍ਹਾਂ ਡਰਾਵਿਆਂ ਨਾਲ ਰੋਕਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆ ਵਲੋਂ ਬਣਾਏ ਗਏ ‘ਫੀਸ ਵਾਧੇ ਵਿਰੋਧੀ ਫਰੰਟ’ ਨੇ ਪੁਲਸੀਆ ਜਬਰ ਦਾ ਵਿਰੋਧ ਕਰਦਿਆਂ ਆਪਣੀਆਂ ਮੰਗਾਂ ਲਈ ਅੰਤਮ ਪੜਾਅ ਤੱਕ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਅੱਜ ਪੀ.ਐੱਸ.ਯੂ(ਲਲਕਾਰ), ਐਸ.ਐਫ.ਐਸ, ਆਇਸਾ ਡਾਇਲੈਕਟਿਕਾ ਸਟੂਡੈਂਟਸ ਐਸੋਸੀਏਸ਼ਨ ਅਤੇ ਦਿਸ਼ਾ ਸਟੂਡੈਂਟਸ ਆਰਗੇਨਾਈਜ਼ੇਸ਼ਨ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਇਸ ਰੋਸ ਮੁਜ਼ਾਹਰੇ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ ’ਚ 24 ਘੰਟਿਆਂ ਅੰਦਰ ਦੋ ਮੁਲਜ਼ਮ ਗ੍ਰਿਫ਼ਤਾਰ 7 ਮੋਬਾਈਲ ਫੋਨ ਤੇ 2 ਐਕਟਿਵਾ ਬਰਾਮਦ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ-ਅਮਨ ਅਰੋੜਾ
Ad Position 24