20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੌਸ਼ਲ ਕਰਮਚਾਰੀਆਂ ਦੇ ਹੱਕ ’ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 19 ਅਗਸਤ (ਕਪਿਲ)- ਕੌਸ਼ਲ ਰੁਜ਼ਗਾਰ ਨਿਗਮ (ਐਚ. ਕੇ.

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਨ ਸਮੇਂ । ਅਜੀਤ ਤਸਵੀਰ 20-08-2026
ਪੰਚਕੂਲਾ, 19 ਅਗਸਤ (ਕਪਿਲ)- ਕੌਸ਼ਲ ਰੁਜ਼ਗਾਰ ਨਿਗਮ (ਐਚ. ਕੇ. ਆਰ. ਐਨ.) ਤਹਿਤ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਕਾਂਗਰਸ ਵਲੋਂ ਬੁੱਧਵਾਰ ਨੂੰ ਪੰਚਕੂਲਾ ਸਥਿਤ ਐਚ. ਕੇ. ਆਰ. ਐਨ. ਦਫ਼ਤਰ ਦੇ ਬਾਹਰ ਵੱਡਾ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਅਤੇ ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਨੇ ਕੀਤੀ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ। ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਦੀਪੇਂਦਰ ਹੁੱਡਾ, ਵਰੁਣ ਮੁਲਾਨਾ, ਸਤਪਾਲ ਬ੍ਰਹਮਚਾਰੀ, ਕਰਮਵੀਰ ਬੌਧ, ਆਯੋਜਕ ਚੰਦਰਮੋਹਨ, ਅਸ਼ੋਕ ਅਰੋੜਾ, ਵੀਰਿੰਦਰ ਸਿੰਘ, ਉਦੈਭਾਨ, ਕੁਲਦੀਪ ਸ਼ਰਮਾ, ਡਿਪਟੀ ਲੀਡਰ ਆਫਤਾਬ ਅਹਿਮਦ ਸਮੇਤ ਕਾਂਗਰਸ ਦੇ ਵਿਧਾਇਕ, ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇ ਲਗਾਏ। ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਐਚ. ਕੇ. ਆਰ. ਐਨ. ਰਾਹੀਂ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਵਿਚ ਪੱਕਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਪੇ-ਸਕੇਲ, ਡੀ. ਏ, ਤਰੱਕੀ, ਰਾਖਵਾਂਕਰਨ ਅਤੇ ਸੇਵਾਮੁਕਤੀ ਦੇ ਲਾਭ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਾਰੀਆਂ ਨਿਯੁਕਤੀਆਂ ਪੱਕੀ ਭਰਤੀ ਰਾਹੀਂ ਕੀਤੀਆਂ ਜਾਣ। ਹੁੱਡਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਰਾਜਪੱਤਰਿਤ ਅਹੁਦਿਆਂ ਨੂੰ ਵੀ ਐਚ. ਕੇ. ਆਰ. ਐਨ. ਰਾਹੀਂ ਭਰ ਕੇ ਠੇਕਾ ਪ੍ਰਥਾ ਨੂੰ ਵਧਾਵਾ ਦੇ ਰਹੀ ਹੈ। ਇਸ ਕਾਰਨ ਦਲਿਤਾਂ, ਪੱਛੜੇ ਵਰਗਾਂ ਅਤੇ ਗਰੀਬਾਂ ਦੇ ਰਾਖਵਾਂਕਰਨ ਦੇ ਅਧਿਕਾਰਾਂ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਸਰਕਾਰੀ ਅਹੁਦਿਆਂ ਦੀ ਗਿਣਤੀ ਵਧਾ ਕੇ ਚਾਰ ਲੱਖ ਕੀਤੀ ਗਈ ਸੀ, ਜਦਕਿ ਭਾਜਪਾ ਸਰਕਾਰ ਨੇ ਇਹ ਗਿਣਤੀ ਘਟਾ ਕੇ ਕਰੀਬ ਢਾਈ ਲੱਖ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਰਕਾਰੀ ਅਹੁਦਿਆਂ ਦੀ ਗਿਣਤੀ ਮੁੜ ਚਾਰ ਲੱਖ ਕਰਨੀ ਚਾਹੀਦੀ ਹੈ। ਜਦੋਂ ਤੱਕ ਕੁਸ਼ਲ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਚ. ਕੇ. ਆਰ. ਐਨ ਤਹਿਤ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੰਦਿਆਂ ਪੱਕਾ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪ੍ਰਮੁੱਖ ਸ਼ਖਸੀਅਤਾਂ ਵਲੋਂ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਦਿੱਤੀ ਕਲਾਤਮਕ... ਅਗਲੀ ਖ਼ਬਰ ਵਿਦਿਆਰਥੀ ਜੱਥੇਬੰਦੀ ‘ਸੱਥ’ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
Ad Position 24