20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੌਮੀ ਇਨਸਾਫ਼ ਮੋਰਚੇ ਦੇ 21 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ

ਚੰਡੀਗੜ੍ਹ, 19 ਅਗਸਤ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਵਿੰਗ ਦੇ ਪ੍ਰਧਾਨ ਸ.

Ad Position 21
No active advertisement
ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਪ੍ਰੋ.ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਵਿੰਗ ਦੇ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਹ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੇ ਹਨ । ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ‘ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਕਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤੀ ਗਈ ਹੈ । ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਆਵਾਜ਼ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਵੀ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਸਾਡੀ ਜਥੇਬੰਦੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਬੰਦ ਨੂੰ ਸਫਲ ਬਣਾਉਣਗੇ ਤਾਂ ਜੋ ਸਜ਼ਾ ਭੁਗਤਣ ਤੋਂ ਬਾਅਦ ਵੀ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੈਠੇ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਕੀਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਤੀਜ ਦੇ ਰੰਗ ’ਚ ਰੰਗਿਆ ਦਿਖਾਈ ਦਿੱਤਾ ਸਰਕਾਰੀ ਕੁੜੀਆਂ ਦਾ ਕਾਲਜ ਸੈਕਟਰ-11 ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਵਿਭਾਗ ਨੇ ਬੀ.ਏ . ਅਤੇ ਬੀ.ਕਾਮ ਦੇ ਵਿਦਿਆਰਥੀਆਂ ਲਈ ਇਕ ਪ੍ਰਵੇਸ਼ ਸਮਾਰੋਹ ਕਰਵਾਇਆ
Ad Position 24