21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਿਜਲੀ ਵਿਭਾਗ ਜ਼ੀਰਕਪੁਰ ਦੇ ਐਸ. ਈ. ਅਮਨਦੀਪ ਸਿੰਘ ਤੇ ਸਰਕਲ ਅਸਿਸਟੈਂਟ ਬਲਜਿੰਦਰ ਸਿੰਘ ਸਨਮਾਨਿਤ

ਜ਼ੀਰਕਪੁਰ, 20 ਅਗਸਤ (ਮਨਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਆਜ਼ਾਦੀ ਦਿਵਸ ਸਮਾਗ਼ਮ ਮੌਕੇ ਨਿਗਮ ਦੀ ਤਰੱਕੀ ਅਤੇ ਬਿਹਤਰ ਬਿਜਲੀ ਸੇਵਾਵਾਂ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਬਿਜਲੀ ਵਿਭਾਗ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 21-08-2026
ਜ਼ੀਰਕਪੁਰ, 20 ਅਗਸਤ (ਮਨਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਆਜ਼ਾਦੀ ਦਿਵਸ ਸਮਾਗ਼ਮ ਮੌਕੇ ਨਿਗਮ ਦੀ ਤਰੱਕੀ ਅਤੇ ਬਿਹਤਰ ਬਿਜਲੀ ਸੇਵਾਵਾਂ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਬਿਜਲੀ ਵਿਭਾਗ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਨਮਾਨ ਸਮਾਰੋਹ ਵਿਚ ਜ਼ੀਰਕਪੁਰ ਦਫ਼ਤਰ ਵਿਖੇ ਤਾਇਨਾਤ ਸੁਪਰਿੰਟੈਂਡਿੰਗ ਇੰਜੀਨੀਅਰ (ਐਸ. ਈ) ਇੰਜ. ਅਮਨਦੀਪ ਸਿੰਘ ਅਤੇ ਸਰਕਲ ਅਸਿਸਟੈਂਟ ਬਲਜਿੰਦਰ ਸਿੰਘ ਨੂੰ ਵੀ ਉਨ੍ਹਾਂ ਦੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਡਾ. ਬਸੰਤ ਗਰਗ ਨੇ ਕਿਹਾ ਕਿ ਖੇਤਰ ਵਿਚ ਤਾਇਨਾਤ ਇੰਜੀਨੀਅਰਾਂ ਤੇ ਸਟਾਫ਼ ਦੀ ਬਦੌਲਤ ਹੀ ਖਪਤਕਾਰਾਂ ਨੂੰ ਨਿਰੰਤਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨਾਂ ਨਾਲ ਕਰਮਚਾਰੀਆਂ ਦਾ ਹੌਸਲਾ ਵਧਦਾ ਹੈ ਅਤੇ ਹੋਰਨਾਂ ਸਟਾਫ਼ ਮੈਂਬਰਾਂ ਨੂੰ ਵੀ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲ ਦੀ ਹੈ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਇੰਜ. ਅਮਨਦੀਪ ਸਿੰਘ ਅਤੇ ਬਲਜਿੰਦਰ ਸਿੰਘ ਨੇ ਬਿਜਲੀ ਵਿਭਾਗ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਪੇਸ਼ੇਵਰ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਦਾ ਵਾਅਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਾਈਵੇਅ ’ਤੇ ਟਰੱਕ ਚਾਲਕ ਤੋਂ 30 ਹਜ਼ਾਰ ਰੁਪਏ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਡੇਰਾਬੱਸੀ ਨਗਰ ਕੌਂਸਲ ਦੀ ਪਾਬੰਦੀ ਦੇ... ਅਗਲੀ ਖ਼ਬਰ ਦੰਦਾਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ 'ਚੀਜ਼'
Ad Position 24