21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪ੍ਰਾਪਰਟੀ ਆਈ.ਡੀ. ਨੂੰ ਲੈ ਕੇ ਕੋਈ ਵੀ ਸਮੱਸਿਆ ਸੀ.ਐਮ ਦਫ਼ਤਰ ਨਾ ਆਵੇ-ਮੁੱਖ ਮੰਤਰੀ ਪੀ.ਆਈ.ਡੀ ਨਾਲ ਸੰਬੰਧਿਤ ਸਮੱਸਿਆਵਾਂ ਦਾ ਤੇਜ਼ੀ ਨਾਲ ਕੀਤਾ ਜਾਵੇ ਹੱਲ-ਨਾਇਬ ਸੈਣੀ

ਚੰਡੀਗੜ੍ਹ, 20 ਅਗਸਤ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਪ੍ਰਾਪਰਟੀ ਆਈ. ਡੀ ਨੂੰ ਲੈ ਕੇ ਕੋਈ ਵੀ ਸਮੱਸਿਆ ਮੁੱਖ ਮੰਤਰੀ ਦਫ਼ਤਰ ਵਿੱਚ ਆਵੇਗੀ ਤਾਂ ਸੰਬੰਧਿਤ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਪ੍ਰਾਪਰਟੀ ਆਈ.ਡੀ ਨੂੰ ਲੈ ਕੇ ਕੋਈ ਵੀ ਸਮੱਸਿਆ ਮੁੱਖ ਮੰਤਰੀ ਦਫ਼ਤਰ ਵਿੱਚ ਆਵੇਗੀ ਤਾਂ ਸੰਬੰਧਿਤ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਅਧਿਕਾਰੀ ਉਨ੍ਹਾਂ ਦਾ ਨਿਪਟਾਰਾ ਆਪਣੇ ਪੱਧਰ ‘ਤੇ ਜਲਦੀ ਯਕੀਨੀ ਬਣਾਉਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਸ਼ਹਿਰੀ ਸਥਾਨਕ ਨਿਕਾਏ, ਨਗਰ ਯੋਜਨਾਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਪੀ.ਆਈ.ਡੀ ਨੂੰ ਲੈ ਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਵਿਚ ਮਾਲ ਅਤੇ ਆਫ਼ਤ ਪ੍ਰਬੰਧਨ ਅਤੇ ਸ਼ਹਿਰੀ ਸਥਾਨਕ ਨਿਕਾਏ ਮੰਤਰੀ ਵਿਪੁਲ ਗੋਇਲ ਵੀ ਮੌਜੂਦ ਰਹੇ । ਮੁੱਖ ਮੰਤਰੀ ਨੇ ਕਿਹਾ ਕਿ ਕ੍ਰੀਡ ਦੇ ਨਾਲ ਸ਼ਹਿਰੀ ਸਥਾਨਕ ਨਿਕਾਏ ਦੀ ਤਾਲਮੇਲ ਮੀਟਿੰਗ ਆਯੋਜਿਤ ਕਰਕੇ ਪੀਆਈਡੀ ਨਾਲ ਸਬੰਧਤ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸਿਸਟਮ ਨੂੰ ਵੀ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ । ਮੁੱਖ ਮੰਤਰੀ ਨੇ ਕਿਹਾ ਕਿ 4,42,570 ਪ੍ਰਾਪਰਟੀਜ਼ ਦੀਆਂ 2,79,658 ਪੀਆਈਡੀ ਪ੍ਰਵਾਨ ਕੀਤੀਆਂ ਜਾ ਚੁੱਕੀਆਂ ਹਨ। ਬਾਕੀ ਪ੍ਰਾਪਰਟੀਜ਼ ਦੀ ਆਈਡੀ ਨੂੰ ਵੀ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਵੰਡੀਆਂ ਜਾਣ ਵਾਲੀਆਂ 63,878 ਪੀਆਈਡੀ ਵਿੱਚੋਂ ਵੀ 36,545 ਪੀਆਈਡੀ ਪ੍ਰਵਾਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 50,50,072 ਪ੍ਰਾਪਰਟੀਜ਼ ਵਿੱਚੋਂ ਸਥਾਨਕ ਨਿਕਾਏ ਨਾਲ ਸਬੰਧਤ 19,403 ਇਤਰਾਜ਼ ਪੈਡਿੰਗ ਹਨ। ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਮੁੱਖ ਮੰਤਰੀ ਦੇ ਓ.ਐਸ.ਡੀ. ਬੀ.ਬੀ. ਭਾਰਤੀ, ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਕਮਿਸ਼ਨਰ ਅਤੇ ਸਕੱਤਰ ਅਸ਼ੋਕ ਕੁਮਾਰ ਮੀਣਾ, ਡਾਇਰੈਕਟਰ ਯੂ.ਐਲ.ਬੀ. ਮੁਕੁਲ ਕੁਮਾਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਅਗਲੀ ਖ਼ਬਰ ਹਾਈਵੇਅ ’ਤੇ ਟਰੱਕ ਚਾਲਕ ਤੋਂ 30 ਹਜ਼ਾਰ ਰੁਪਏ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਡੇਰਾਬੱਸੀ ਨਗਰ ਕੌਂਸਲ ਦੀ ਪਾਬੰਦੀ ਦੇ...
Ad Position 24