21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਲਾਲੜੂ, 20 ਅਗਸਤ (ਰਾਜਬੀਰ ਸਿੰਘ)-ਟ੍ਰੈਫ਼ਿਕ ਪੁਲਿਸ ਹੰਡੇਸਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ‘ਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਹੰਡੇਸਰਾ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਦਲੀਪ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਨਾਂ ਲਾਇਸੰਸ ਤੋਂ ਦੋ ਜਾਂ ਚਾਰ ਪਹੀਆ ਵਾਹਨ ਨਹੀਂ ਚਲਾਉਣਾ ਚਾਹੀਦਾ ਤੇ ਸੜਕ ਉੱਤੇ ਚਲਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਬਾਕੀ ਆਵਾਜਾਈ ‘ਚ ਕੋਈ ਦਿੱਕਤ ਨਾ ਆਵੇ।

Ad Position 21
No active advertisement
ਅਜੀਤ ਡੈਸਕ 21-08-2026
ਲਾਲੜੂ, 20 ਅਗਸਤ (ਰਾਜਬੀਰ ਸਿੰਘ)-ਟ੍ਰੈਫ਼ਿਕ ਪੁਲਿਸ ਹੰਡੇਸਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ‘ਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਹੰਡੇਸਰਾ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਦਲੀਪ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਨਾਂ ਲਾਇਸੰਸ ਤੋਂ ਦੋ ਜਾਂ ਚਾਰ ਪਹੀਆ ਵਾਹਨ ਨਹੀਂ ਚਲਾਉਣਾ ਚਾਹੀਦਾ ਤੇ ਸੜਕ ਉੱਤੇ ਚਲਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਬਾਕੀ ਆਵਾਜਾਈ ‘ਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਸਾਨੂੰ ਚਾਰ ਪਹੀਆ ਵਾਹਨ ‘ਚ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਮੋਟਰਸਾਈਕਲ ਜਾਂ ਗੱਡੀ ਚਲਾਉਣ ਵੇਲੇ ਮੋਬਾਈਲ ਸੁਣਨ ਜਾਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਵਾਹਨ ਨਹੀਂ ਚਲਾਉਣਾ ਚਾਹੀਦਾ, ਸਗੋਂ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਮੇਤ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੀਂਆਂ ਜ਼ੋਨਲ ਸਕੂਲਜ਼ ਖੇਡਾਂ ’ਚ ਖ਼ਾਲਸਾ ਸਕੂਲ ਖਰੜ ਦੇ ਵਿਦਿਆਰਥੀਆਂ ਵੱਖ-ਵੱਖ ਖੇਡਾਂ ’ਚ ਛਾਏ ਅਗਲੀ ਖ਼ਬਰ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ
Ad Position 24