ਮਿਸ਼ਨ ਕਲੀਨ ਪੰਜਾਬ ਦੀ ਮਸ਼ਹੂਰੀ ਵਾਲੀ ਫਲੈਕਸ ਅੱਗੇ ਲੱਗੇ ਕੂੜੇ ਦੇ ਢੇਰ
ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)- ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦਾਅਵਿਆਂ ਦੀ ਹਕੀਕਤ ਡੇਰਾਬੱਸੀ ਵਿਚ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਇਕ ਪਾਸੇ ਸਫ਼ਾਈ ਮੁਹਿੰਮ ਦਾ ਫਲੈਕਸ ਲੱਗਾ ਹੋਇਆ ਹੈ, ਜਦਕਿ ਉਸੇ ਦੇ ਹੇਠਾਂ ਕੂੜੇ ਦੇ ਢੇਰ ਲੱਗੇ ਹੋਏ ਹਨ।
ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)- ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦਾਅਵਿਆਂ ਦੀ ਹਕੀਕਤ ਡੇਰਾਬੱਸੀ ਵਿਚ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਇਕ ਪਾਸੇ ਸਫ਼ਾਈ ਮੁਹਿੰਮ ਦਾ ਫਲੈਕਸ ਲੱਗਾ ਹੋਇਆ ਹੈ, ਜਦਕਿ ਉਸੇ ਦੇ ਹੇਠਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਇਸ ਕਾਰਨ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਪੱਧਰ ’ਤੇ ਸਫ਼ਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਕੂੜੇ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ। ਕਈ ਥਾਵਾਂ ’ਤੇ ਲੋਕਾਂ ਨੂੰ ਕੂੜੇ ਦੇ ਢੇਰਾਂ ਵਿਚੋਂ ਲੰਘਣ ਲਈ ਮਜਬੂਰ ਹੋਣਾ ਪੈਂਦਾ ਹੈ। ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਇਲਾਕੇ ਵਿਚ ਬਦਬੂ ਫੈਲਣ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸਿਰਫ਼ ਫਲੈਕਸ ਲਗਾਉਣ ਦੀ ਬਜਾਏ ਸਫ਼ਾਈ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣਾ ਹੈ ਤਾਂ ਨਿਯਮਿਤ ਕੂੜਾ ਚੁੱਕਣ, ਸਫ਼ਾਈ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੋਵੇਗਾ।