21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਏ.ਬੀ.ਵੀ.ਪੀ ਨੇ ਪੰਜਾਬ ਯੂਨੀਵਰਸਿਟੀ ’ਚ ‘ਮੇਰੀ ਯੂਨੀਵਰਸਿਟੀ, ਮੇਰਾ ਘੋਸ਼ਣਾ ਪੱਤਰ’ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 20 ਅਗਸਤ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ ਯੂਨੀਵਰਸਿਟੀ ਇਕਾਈ ਨੇ ਆਉਣ ਵਾਲੀਆਂ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਸਟੂਡੈਂਟ ਸੈਂਟਰ ਵਿਖੇ ‘ਮੇਰੀ ਯੂਨੀਵਰਸਿਟੀ, ਮੇਰਾ ਘੋਸ਼ਣਾ ਪੱਤਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ, ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਸਾਂਝੇ ਕਰਨ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ ਯੂਨੀਵਰਸਿਟੀ ਇਕਾਈ ਨੇ ਆਉਣ ਵਾਲੀਆਂ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਸਟੂਡੈਂਟ ਸੈਂਟਰ ਵਿਖੇ ‘ਮੇਰੀ ਯੂਨੀਵਰਸਿਟੀ, ਮੇਰਾ ਘੋਸ਼ਣਾ ਪੱਤਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ, ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਸਾਂਝੇ ਕਰਨ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ। ਮੁਹਿੰਮ ਰਾਹੀਂ ਏ.ਬੀ.ਵੀ.ਪੀ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਇਕੱਠੇ ਕਰੇਗੀ। ਜੋ ਆਉਣ ਵਾਲੀਆਂ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਘੋਸ਼ਣਾ ਪੱਤਰ ਵਿਚ ਇਨ੍ਹਾਂ ਮੁੱਖ ਮੰਗਾਂ ਨੂੰ ਸਾਮਲ ਕੀਤਾ ਜਾਵੇਗਾ । ਪੰਜਾਬ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਏ.ਬੀ.ਵੀ.ਪੀ ਵਿਸ਼ਵ ਦਾ ਸਭ ਤੋਂ ਵੱਡਾ ਵਿਦਿਆਰਥੀ ਸੰਗਠਨ ਹੋਣ ਦੇ ਨਾਤੇ, ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਲਈ ਲਗਾਤਾਰ ਕੰਮ ਕਰਦਾ ਆ ਰਿਹਾ ਹੈ । ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਇਨ੍ਹਾਂ ਨੇ ਵਿਦਿਆਰਥੀਆ ਨੂੰ ਅਪੀਲ ਕੀਤੀ ਕਿ ਯੂਨੀਵਰਸਿਟੀ ਨਾਲ ਸਬੰਧਤ ਸਮੱਸਿਆਵਾਂ ਅਤੇ ਮੁੱਦਿਆਂ ਦੇ ਹੱਲ ਲਈ ਆਪਣੇ ਸੁਝਾਅ ਦੇਣ।
Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਪਿੰਡਾਂ ਤੇ ਕਈ ਸ਼ਹਿਰਾਂ ਨੂੰ ਆਪਸ ’ਚ ਜੋੜਨ ਵਾਲੀ ਖਰੜ- ਗੜਾਗਾਂ ਸੜਕ ਦੀ ਹਾਲਤ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ... ਅਗਲੀ ਖ਼ਬਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਪੰਛੀਆਂ ਲਈ ਰੈਣ ਬਸੇਰੇ ਸਥਾਪਤ
Ad Position 24