21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਰਤੀ ਕਮਿਊਨਿਸਟ ਪਾਰਟੀ ਦੀ ਦਿੱਲੀ ’ਚ ਰੈਲੀ 1 ਨੂੰ-ਨਿਰਮਲ ਸਿੰਘ ਧਾਲੀਵਾਲ

ਚੰਡੀਗੜ੍ਹ, 20 ਅਗਸਤ (ਅਜਾਇਬ ਸਿੰਘ ਔਜਲਾ)- ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਰੈਲੀ ਲਈ ਪਾਰਟੀ ਵਰਕਰਾਂ, ਹਮਦਰਦਾਂ ਵਿਚ ਭਾਰੀ ਉਤਸ਼ਾਹ ਹੈ। ਇਸ ਸੰਬੰਧ ਵਿਚ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਰੈਲੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਅਜਾਇਬ ਸਿੰਘ ਔਜਲਾ)- ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਰੈਲੀ ਲਈ ਪਾਰਟੀ ਵਰਕਰਾਂ, ਹਮਦਰਦਾਂ ਵਿਚ ਭਾਰੀ ਉਤਸ਼ਾਹ ਹੈ। ਇਸ ਸੰਬੰਧ ਵਿਚ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਰੈਲੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸੀ.ਪੀ.ਆਈ ਵੱਲੋਂ ਪੰਜਾਬ ਦੇ ਲੋਕ ਮੁੱਦਿਆਂ ਨੂੰ ਜੋ ਸਮੁੱਚੇ ਪੰਜਾਬ ਵਿਚ ਕਨਵੈੱਨਸ਼ਨਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਸੀ.ਪੀ.ਆਈ ਪੰਜਾਬ ਦ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਨਵੈੱਨਸ਼ਨਾਂ ਕੀਤੀਆਂ ਗਈਆਂ ਉਨ੍ਹਾਂ ਵਿਚ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਬਣਦੀ ਜਾ ਗੰਭੀਰ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਦਰਿਆਈ ਪਾਣੀ ਦੀ ਵੰਡ ਰਿਪੇਅਰੀਅਨ ਕਾਨੂੰਨ ਅਤੇ ਪੰਜਾਬ ਦੀਆਂ ਖੇਤੀ ਲੋੜਾਂ ਅਤੇ ਪਾਣੀ ਦੀ ਵਰਤਮਾਨ ਉਪਲੱਭਤਾ ਨੂੰ ਸਾਹਮਣੇ ਰੱਖ ਕੇ ਤਰਕਸੰਗਤ ਤਰੀਕੇ ਨਾਲ ਕੀਤੀ ਜਾਵੇ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿਚ ਸ਼ਾਮਲ ਕਰਨੇ, ਪੰਜਾਬ ਵਿਚ ਬੇਰੁਜ਼ਗਾਰੀ, ਨਸ਼ਿਆਂ ਦਾ ਪ੍ਰਕੋਪ, ਅਮਨ ਕਾਨੂੰਨ ਦੀ ਬਦ ਤੋਂ ਬਦਤਰ ਬਣ ਚੁੱਕੀ ਸਥਿਤੀ, ਸਿਹਤ, ਸਿੱਖਿਆ, ਮਨਰੇਗਾ ਤਹਿਤ ਪੂਰੇ ਦਿਨ ਕੰਮ ਦੇਣ ਦਾ ਪ੍ਰਬੰਧ ਕਰਨਾ ਤੇ ਸਮੇਂ ਸਿਰ ਅਦਾਇਗੀ ਕਰਨਾ, ਮਹਿੰਗਾਈ ਕੰਟਰੋਲ ਕਰਨਾ, ਮਜ਼ਦੂਰ-ਵਿਰੋਧੀ ਚਾਰੇ ਲੇਬਰ ਕੋਡ ਰੱਦ ਕਰਨੇ, ਬਿਜਲੀ ਸ਼ੋਧ ਬਿਲ, ਸੀਡ ਬਿਲ, ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕਰਨਾ ਆਦਿ ਸ਼ਾਮਲ ਸਨ। ਇਨ੍ਹਾਂ ਕਨਵੈੱਨਸ਼ਨਾਂ ਨੂੰ ਕਾਮਯਾਬ ਕਰਨ ਲਈ ਸੂਬਾਈ ਲੀਡਰਸ਼ਿਪ ਸਮੇਤ ਬੰਤ ਬਰਾੜ, ਹਰਦੇਵ ਅਰਸ਼ੀ, ਜਗਰੂਪ ਸਿੰਘ, ਅਮਰਜੀਤ ਆਸਲ, ਨਰਿੰਦਰ ਸੋਹਲ, ਪ੍ਰਿਥੀਪਾਲ ਮਾੜੀਮੇਘਾ, ਬਲਦੇਵ ਸਿੰਘ ਨਿਹਾਲਗੜ੍ਹ, ਦੇਵੀ ਕੁਮਾਰੀ ਅਤੇ ਕ੍ਰਿਸ਼ਨ ਚੌਹਾਨ ਨੇ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਲੋਕ ਸੁਵਿਧਾ ਕੈਂਪ ’ਚ 208 ਵਿਅਕਤੀਆਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਲਾਭ
Ad Position 24