21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ‘ਯੁਵਾ ਉੱਦਮੀ ਯਾਤਰਾ’ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 21 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਆਯੋਜਿਤ ਜੇਨ-ਐੱਚ ਸਟਾਰਟਅੱਪ ਸਮਿਟ–ਯੁਵਾ ਉੱਦਮੀ ਚੌਪਾਲ ਦੌਰਾਨ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ‘ਯੁਵਾ ਉੱਦਮੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਟਾਰਟਅੱਪ, ਨਵਾਚਾਰ ਅਤੇ ਉੱਦਮਤਾ ਦੇ ਮੌਕਿਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੇ ਨਵੇਂ ਵਿਚਾਰਾਂ ਨੂੰ ਸਫ਼ਲ ਉੱਦਮ ਵਿੱਚ ਬਦਲਣ ਲਈ ਲੋੜੀਂਦਾ ਮਾਰਗਦਰਸ਼ਨ ਅਤੇ ਸਹਿਯੋਗ ਉਪਲਬਧ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਆਯੋਜਿਤ ਜੇਨ-ਐੱਚ ਸਟਾਰਟਅੱਪ ਸਮਿਟ–ਯੁਵਾ ਉੱਦਮੀ ਚੌਪਾਲ ਦੌਰਾਨ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ‘ਯੁਵਾ ਉੱਦਮੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਟਾਰਟਅੱਪ, ਨਵਾਚਾਰ ਅਤੇ ਉੱਦਮਤਾ ਦੇ ਮੌਕਿਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੇ ਨਵੇਂ ਵਿਚਾਰਾਂ ਨੂੰ ਸਫ਼ਲ ਉੱਦਮ ਵਿੱਚ ਬਦਲਣ ਲਈ ਲੋੜੀਂਦਾ ਮਾਰਗਦਰਸ਼ਨ ਅਤੇ ਸਹਿਯੋਗ ਉਪਲਬਧ ਕਰਵਾਉਣਾ ਹੈ। ਯੁਵਾ ਉੱਦਮੀ ਯਾਤਰਾ’ ਤਹਿਤ ਦੋਵੇਂ ਬੱਸਾਂ ਦਸੰਬਰ 2026 ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਇਸ ਦੌਰਾਨ ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈ. ਅਤੇ ਕੋਚਿੰਗ ਸੰਸਥਾਵਾਂ ਵਿੱਚ ਪਹੁੰਚ ਕੇ ਨੌਜਵਾਨਾਂ ਨੂੰ ਸਟਾਰਟਅੱਪ ਸ਼ੁਰੂ ਕਰਨ ਦੀ ਪ੍ਰਕਿਰਿਆ, ਵਿੱਤੀ ਸਹਾਇਤਾ, ਕਰਜ਼ੇ ਦੀਆਂ ਸਹੂਲਤਾਂ, ਤਕਨੀਕੀ ਸਹਿਯੋਗ ਅਤੇ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਯਾਤਰਾ ਇਸੇ ਸੋਚ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਪਹਿਲ ਹੈ, ਜਿਸ ਦੇ ਮਾਧਿਅਮ ਨਾਲ ਨੌਜਵਾਨਾਂ ਨੂੰ ਆਪਣੇ ਸਟਾਰਟਅੱਪ ਵਿਚਾਰ ਨੂੰ ਮੂਰਤ ਰੂਪ ਦੇਣ ਲਈ ਲੋੜੀਂਦੀ ਜਾਣਕਾਰੀ, ਮਾਰਗਦਰਸ਼ਨ ਅਤੇ ਸਹਿਯੋਗ ਉਪਲਬਧ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਯੂ. ਆਈ. ਨੇ ਪੰਜਾਬ ਯੂਨੀਵਰਸਿਟੀ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ ਅਗਲੀ ਖ਼ਬਰ ਵਾਟਸਐਪ ’ਤੇ ਕੰਪਨੀ ਦੇ ਐੱਮ. ਡੀ. ਦਾ ਭੇਸ ਧਾਰ ਕੇ 1.90 ਕਰੋੜ ਦੀ ਠੱਗੀ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
Ad Position 24