ਦੇਸ਼ ’ਚ ਲੋਕਤੰਤਰੀ ਸੰਸਥਾਵਾਂ ਦੇ ਕਮਜ਼ੋਰ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ-ਮਨੀਸ਼ ਤਿਵਾੜੀ
ਚੰਡੀਗੜ੍ਹ, 21 ਅਗਸਤ (ਮਾਰਕੰਡਾ)- ਦੇਸ਼ ਵਿਚ ਲੋਕਤੰਤਰੀ ਸੰਸਥਾਵਾਂ ਦੇ ਕਮਜ਼ੋਰ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਕੀਲ ਭਾਈਚਾਰੇ ਨੂੰ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਅੱਗੇ ਆਉਣ ਅਤੇ ਸਰਗਰਮ ਕਦਮ ਚੁੱਕਣ ਦਾ ਸੱਦਾ ਦਿੱਤਾ ਗਿਆ। ਇਹ ਸ਼ਬਦ ਕਮਿਊਨਿਟੀ ਸੈਂਟਰ ਸੈਕਟਰ 42 ਚੰਡੀਗੜ੍ਹ ਵਿਖੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਦੇ ਵਕੀਲਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਹੇ।
ਚੰਡੀਗੜ੍ਹ, 21 ਅਗਸਤ (ਮਾਰਕੰਡਾ)- ਦੇਸ਼ ਵਿਚ ਲੋਕਤੰਤਰੀ ਸੰਸਥਾਵਾਂ ਦੇ ਕਮਜ਼ੋਰ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਕੀਲ ਭਾਈਚਾਰੇ ਨੂੰ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਅੱਗੇ ਆਉਣ ਅਤੇ ਸਰਗਰਮ ਕਦਮ ਚੁੱਕਣ ਦਾ ਸੱਦਾ ਦਿੱਤਾ ਗਿਆ।ਇਹ ਸ਼ਬਦ ਕਮਿਊਨਿਟੀ ਸੈਂਟਰ ਸੈਕਟਰ 42 ਚੰਡੀਗੜ੍ਹ ਵਿਖੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਦੇ ਵਕੀਲਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਹੇ। ਇਹ ਸਮਾਗਮ ਐਡਵੋਕੇਟ ਭਾਗ ਸਿੰਘ ਸੁਹਾਗ ਅਤੇ ਐਡਵੋਕੇਟ ਪਵਨ ਸ਼ਰਮਾ ਦੁਆਰਾ ਕੀਤਾ ਗਿਆ। ਤਿਵਾੜੀ ਨੇ ਕਿਹਾ ਕਿ ਦੇਸ਼ ਭਰ ਦੀਆਂ ਹੇਠਲੀਆਂ ਅਦਾਲਤਾਂ ਵਿਚ 49.2 ਮਿਲੀਅਨ ਤੋਂ ਵੱਧ ਮਾਮਲੇ ਲੰਬਿਤ ਹਨ, ਦੇਸ਼ ਭਰ ਦੀਆਂ ਹਾਈ ਕੋਰਟਾਂ ਵਿਚ ਲਗਪਗ 6.5 ਮਿਲੀਅਨ ਮਾਮਲੇ ਫੈਸਲੇ ਦੀ ਉਡੀਕ ਕਰ ਰਹੇ ਹਨ ਅਤੇ ਸੁਪਰੀਮ ਕੋਰਟ ਵਿਚ ਲਗਪਗ 85,000 ਮਾਮਲੇ ਲੰਬਿਤ ਹਨ। ਉਨ੍ਹਾਂ ਕਿਹਾ ਕਿ ਕੇਸਾਂ ਦੇ ਇੰਨੇ ਵੱਡੇ ਬੈਕਲਾਗ ਦਾ ਸਿੱਧਾ ਮਤਲਬ ਹੈ ਕਿ ਮੁਕੱਦਮੇਬਾਜ਼ਾਂ ਨੂੰ ਸਮੇਂ ਸਿਰ ਨਿਆਂ ਨਹੀਂ ਮਿਲ ਰਿਹਾ ਹੈ। ਇਸ ਦੇਰੀ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਵਿਚ ਵਿਸ਼ਵਾਸ ਘੱਟ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੰਵਿਧਾਨ ਦੇ ਇਨ੍ਹਾਂ ਮਹੱਤਵਪੂਰਨ ਥੰਮ੍ਹਾਂ ਵਿਚ ਜਨਤਾ ਦੇ ਵਿਸ਼ਵਾਸ ਦੇ ਇਸ ਖੋਰੇ ਨੂੰ ਨਾ ਰੋਕਿਆ ਗਿਆ, ਤਾਂ ਇਸਦੇ ਦੇਸ਼ ਲਈ ਗੰਭੀਰ ਨਤੀਜੇ ਹੋ ਸਕਦੇ ਹਨ। ਤਿਵਾੜੀ ਨੇ ਦੁਨੀਆ ਭਰ ਦੇ ਸਮਾਜਾਂ ਵਿਚ ਵਕੀਲਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਕੋਈ ਦੇਸ਼ ਆਪਣੀ ਦਿਸ਼ਾ ਗੁਆ ਦਿੰਦਾ ਹੈ, ਤਾਂ ਇਹ ਵਕੀਲ ਹੀ ਅੱਗੇ ਆਉਂਦੇ ਹਨ ਅਤੇ ਉਸਨੂੰ ਸਹੀ ਰਸਤਾ ਦਿਖਾਉਂਦੇ ਹਨ। ਇਸ ਮੌਕੇ ਵਕੀਲ ਡੀ. ਪੀ. ਐਸ. ਰੰਧਾਵਾ, ਚੰਦਰਮੁਖੀ ਸ਼ਰਮਾ, ਰਾਜੀਵ ਸ਼ਰਮਾ, ਐਨ. ਕੇ ਨੰਦਾ ਅਤੇ ਹਰਮੇਲ ਕੇਸਰੀ ਨੇ ਵੀ ਭਾਸ਼ਣ ਦਿੱਤੇ। ਐਡਵੋਕੇਟ ਪਵਨ ਸ਼ਰਮਾ ਨੇ ਸੈਸ਼ਨ ਦਾ ਸੰਚਾਲਨ ਕੀਤਾ।