23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁਲਾਜ਼ਮਾਂ ਦੇ ਡੀ. ਏ. ’ਤੇ ਕੁੰਡਲੀ ਮਾਰ ਕੇ ਬੈਠੀ ਭਗਵੰਤ ਮਾਨ ਸਰਕਾਰ-ਕੈਂਥ

ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.

Ad Position 21
No active advertisement
ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ./ਡੀ.ਆਰ) ਦੇ ਬਕਾਏ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਕੈਂਥ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮਾਂ ਦੇ ਹੱਕਾਂ ਪ੍ਰਤੀ ਬੇਰੁਖ਼ੀ ਹੁਣ ਬੇਨਕਾਬ ਹੋ ਚੁੱਕੀ ਹੈ। ਜਿਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਨਾਲ ਸਰਕਾਰੀ ਦਫ਼ਤਰ, ਹਸਪਤਾਲ, ਸਕੂਲ ਤੇ ਪ੍ਰਸ਼ਾਸਨ ਚੱਲਦੇ ਹਨ, ਉਨ੍ਹਾਂ ਨੂੰ ਉਨ੍ਹਾਂ ਦਾ ਜਾਇਜ਼ ਡੀ. ਏ. ਦੇਣ ਵੇਲੇ ਸਰਕਾਰ ਨੂੰ ਖ਼ਜ਼ਾਨਾ ਖ਼ਾਲੀ ਨਜ਼ਰ ਆਉਂਦਾ ਹੈ, ਪਰ ਆਪਣੀ ਸਰਕਾਰ ਦੀਆਂ ਉਪਲਬਧੀਆਂ ਅਤੇ ਸਿਆਸੀ ਪ੍ਰਚਾਰ ਲਈ ਪੈਸੇ ਦੀ ਕੋਈ ਕਮੀ ਨਹੀਂ ਦਿਸਦੀ। ਕੈਂਥ ਨੇ ਕਿਹਾ ਕਿ ਸਰਕਾਰ ਵਲੋਂ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ ਹੱਕਾਂ ਨੂੰ ਲਗਾਤਾਰ ਟਾਲਣਾ ਸਵੀਕਾਰਯੋਗ ਨਹੀਂ ਹੈ। ਮਈ 2026 ਵਿਚ ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ’ਤੇ ਲੰਬਿਤ ਡੀ. ਏ. ਬਕਾਏ ਦੀ ਦੇਣਦਾਰੀ ਲਗਪਗ 15,000 ਕਰੋੜ ਦੱਸੀ ਗਈ ਸੀ। ਉਨ੍ਹਾਂ ਕਿਹਾ ਕਿ ਡੀ. ਏ. ਕੋਈ ਸਰਕਾਰੀ ਮਿਹਰਬਾਨੀ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਤੋਂ ਚੰਡੀਗੜ੍ਹ ਕਲੱਬ ਵਿਚ ਜਸ਼ਨ ਮਨਾਉਣ ਆਏ ਨੌਜਵਾਨ ਦੀ ਪੁੜਪੜੀ ’ਤੇ ਗੋਲੀ ਲੱਗਣ ਨਾਲ ਮੌਤ ਪੁਲਿਸ ਅਨੁਸਾਰ ਲੜਕ... ਅਗਲੀ ਖ਼ਬਰ ਮੈਚ ਦੌਰਾਨ ਭਾਰਤ ਤੇ ਨੀਦਰਲੈਂਡ ਦੇ ਖ਼ਿਡਾਰੀ। ਹਾਕੀ ਵਿਸ਼ਵ ਕੱਪ : ਨੀਦਰਲੈਂਡ ਤੋਂ 3-1 ਨਾਲ ਹਾਰੀ ਭਾਰਤੀ ਟੀਮ ਭਾਰਤ ਦੀਆਂ...
Ad Position 24