23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭ ਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ-ਡਾ. ਬਲਜੀਤ ਕੌਰ

ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383. 52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ-11 ’ਚ ਐਮਰਜੈਂਸੀ ਦੌਰਾਨ ਵਿਦਿਆਰਥਣਾਂ ਨੂੰ ਦਿੱਤੀ ਮੁਢਲੀ ਤਕਨੀਕਾਂ ਸਹਾਇਤਾ ਸੰਬੰਧੀ ਜਾਣਕਾਰੀ ਅਗਲੀ ਖ਼ਬਰ ਲੁਧਿਆਣਾ ਤੋਂ ਚੰਡੀਗੜ੍ਹ ਕਲੱਬ ਵਿਚ ਜਸ਼ਨ ਮਨਾਉਣ ਆਏ ਨੌਜਵਾਨ ਦੀ ਪੁੜਪੜੀ ’ਤੇ ਗੋਲੀ ਲੱਗਣ ਨਾਲ ਮੌਤ ਪੁਲਿਸ ਅਨੁਸਾਰ ਲੜਕ...
Ad Position 24