22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੀ. ਐਮ. ਗਤੀਸ਼ਕਤੀ ਪੋਰਟਲ ਦੀ ਵਰਤੋਂ ’ਚ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ ’ਤੇ

ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਵਿਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਯੋਜਨਾ ਅਤੇ ਲਾਗੂ ਕਰਨ ਨੂੰ ਤੇਜ਼ ਤੇ ਪ੍ਰਭਾਵੀ ਬਣਾਉਣ ਲਈ ਪੀ. ਐਮ.

Ad Position 21
No active advertisement
ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਵਿਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਯੋਜਨਾ ਅਤੇ ਲਾਗੂ ਕਰਨ ਨੂੰ ਤੇਜ਼ ਤੇ ਪ੍ਰਭਾਵੀ ਬਣਾਉਣ ਲਈ ਪੀ.ਐਮ. ਗਤੀਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਅਨੁਰਾਗ ਰਸਤੌਗੀ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਸਮੀਖਿਆ ਮੀਟਿੰਗ ਵਿੱਚ ਦੱਸਿਆ ਗਿਆ ਕਿ ਪੀ. ਐਮ. ਗਤੀਸ਼ਕਤੀ ਰਾਹੀਂ ਚਿੰਨ੍ਹਿਤ, ਤੈਅ ਜਾਂ ਪੂਰੇ ਕੀਤੇ ਗਏ ਪ੍ਰੋਜੈਕਟਾਂ ਦੀ ਗਿਣਤੀ ਅਪ੍ਰੈਲ ਵਿੱਚ 9 ਤੋਂ ਵੱਧ ਕੇ ਅਗਸਤ ਵਿਚ 34 ਹੋ ਗਈ ਹੈ। ਮੁੱਖ ਸਕੱਤਰ ਨੇ ਮੀਟਿੰਗ ਵਿੱਚ ‘ਕੰਪੈਂਡੀਅਮ ਆਫ਼ ਯੂਜ਼ ਕੇਸ ਆਫ਼ ਪੀ.ਐਮ. ਗਤੀਸ਼ਕਤੀ ਇਨ ਹਰਿਆਣਾ’ ਦਾ ਵਿਮੋਚਨ ਵੀ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਦੀ ਯੋਜਨਾ ਵਿੱਚ ਇਸ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪੈਂਡਿੰਗ ਡੇਟਾ ਇੰਟੀਗ੍ਰੇਸ਼ਨ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੀ.ਐਮ. ਗਤੀਸ਼ਕਤੀ ਸਟੇਟ ਮਾਸਟਰ ਪਲਾਨ ਪੋਰਟਲ ‘ਤੇ ਅਧਿਕਾਰੀਆਂ ਨੂੰ ਐਕਸੈਸ ਉਪਲਬਧ ਕਰਵਾਉਣ ਦੇ ਮਾਮਲੇ ਵਿੱਚ ਹਰਿਆਣਾ ਦੇਸ਼ ਦੇ ਰਾਜਾਂ ਵਿੱਚ ਪਹਿਲੇ ਸਥਾਨ ‘ਤੇ ਹੈ। ਰਸਤੌਗੀ ਨੇ ਜੀ.ਐਮ.ਡੀ.ਏ. ਨੂੰ ਗੁਰੂਗ੍ਰਾਮ ਦੇ ਸਿਟੀ ਲੌਜਿਸਟਿਕਸ ਪਲਾਨ ਨੂੰ ਜਲਦੀ ਅੰਤਿਮ ਰੂਪ ਦੇਣ ਅਤੇ ਫਰੀਦਾਬਾਦ ਲਈ ਵੀ ਇਸੇ ਤਰ੍ਹਾਂ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਕੇ. ਸਿੰਘ, ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਹਰਿਆਣਾ ਬਿਜਲੀ ਉਤਪਾਦਨ ਨਿਗਮ ਦੇ ਪ੍ਰਬੰਧ ਨਿਦੇਸ਼ਕ ਪੰਕਜ, ਸੂਚਨਾ, ਜਨ ਸੰਪਰਕ, ਭਾਸ਼ਾ ਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਕਾਮਰਸ-50 ’ਚ ਤੀਆ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਨੇ 11 ਸੋਨੇ ਦੇ ਤਗਮੇ ਜਿੱਤੇ
Ad Position 24