ਐੱਸ. ਏ. ਐੱਸ. ਨਗਰ, 23 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 17 ਅਗਸਤ ਤੋਂ ਸ਼ੁਰੂ ਕੀਤੀ ਗਈ ਕਲਮ-ਛੋੜ ਹੜਤਾਲ ਤੇ ਕੰਪਿਊਟਰ ਬੰਦ ਹੜਤਾਲ ਦਾ ਰੀਵਿਊ ਕਰਨ ਉਪਰੰਤ ਸਮੁੱਚੀ ਲੀਡਰਸ਼ਿਪ ਵਲੋਂ ਹੜਤਾਲ ਨੂੰ 26 ਅਗਸਤ ਤੱਕ ਵਧਾਉਣ ਅਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਸਚਾਈ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਪੈਂਫਲੰਟ ਤੇ ਪੋਸਟਰ ਲਗਾਉਣ, ਝੰਡਾ ਮਾਰਚ ਕਰਨ ਤੇ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ।