‘ਸੁਰ ਅਤੇ ਰੰਗ’ ਕਲਾ ਮੁਕਾਬਲੇ ’ਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
ਕੁਰਾਲੀ, 23 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਿਆਤ ਇੰਟਰਨੈਸ਼ਨਲ ਸਕੂਲ ਰੋਪੜ ਵਿਖੇ ਕਰਵਾਏ ਗਏ ‘ਸੁਰ ਤੇ ਰੰਗ’ ਕਲਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਗਰੁੱਪ ਵਿਚ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਗੁਰਸ਼ਰਨ ਕੌਰ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ।
ਕੁਰਾਲੀ, 23 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਮਾਰਗ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਿਆਤ ਇੰਟਰਨੈਸ਼ਨਲ ਸਕੂਲ ਰੋਪੜ ਵਿਖੇ ਕਰਵਾਏ ਗਏ ‘ਸੁਰ ਤੇ ਰੰਗ’ ਕਲਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਗਰੁੱਪ ਵਿਚ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਗੁਰਸ਼ਰਨ ਕੌਰ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਗਰੁੱਪ ਵਿਚ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਕਾਰਨ ਸਕੂਲ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਵੀ ਗੁਰਸ਼ਰਨ ਕੌਰ ਅਤੇ ਜਪਨੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਲਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਪਛਾਣਨ ਤੇ ਹਰ ਖੇਤਰ ਵਿਚ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵੀ ਜੇਤੂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।