23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਰਨੌਲ ਵਿੱਚ ਇੰਟੀਗ੍ਰੇਟਿਡ ਮਲਟੀ-ਮੋਡਲ ਲੌਜਿਸਟਿਕਸ ਹੱਬ

ਚੰਡੀਗੜ੍ਹ, 23 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਮਹਿੰਦਰਗੜ੍ਹ ਦੇ ਨਾਂਗਲ ਚੌਧਰੀ ਖੇਤਰ ਵਿਚ ਸਥਿਤ ਇੰਟੀਗ੍ਰੇਟੇਡ ਮਲਟੀ-ਮੌਡਲ ਲੌਜਿਸਟਿਕਸ ਹੱਬ ਦੇ ਨਵੇਂ ਬਣੇ ਰੇਲ ਯਾਰਡ ਤੋਂ ਪਹਿਲੀ ਮਾਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਲਗਪਗ 280 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਸ ਰੇਲਵੇ ਕਨੈਕਟੀਵਿਟੀ ਦੇ ਸ਼ੁਰੂ ਹੋਣ ਨਾਲ ਹਰਿਆਣਾ ਦੇ ਲੌਜਿਸਟਿਕਸ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ।

Ad Position 21
No active advertisement
ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਮਹਿੰਦਰਗੜ੍ਹ ਦੇ ਨਾਂਗਲ ਚੌਧਰੀ ਖੇਤਰ ਵਿਚ ਸਥਿਤ ਇੰਟੀਗ੍ਰੇਟੇਡ ਮਲਟੀ-ਮੌਡਲ ਲੌਜਿਸਟਿਕਸ ਹੱਬ ਦੇ ਨਵੇਂ ਬਣੇ ਰੇਲ ਯਾਰਡ ਤੋਂ ਪਹਿਲੀ ਮਾਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਲਗਪਗ 280 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਸ ਰੇਲਵੇ ਕਨੈਕਟੀਵਿਟੀ ਦੇ ਸ਼ੁਰੂ ਹੋਣ ਨਾਲ ਹਰਿਆਣਾ ਦੇ ਲੌਜਿਸਟਿਕਸ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਨਾਰਨੌਲ ਦੇ ਵਿਧਾਇਕ ਓਮ ਪ੍ਰਕਾਸ਼ ਯਾਦਵ, ਮਹਿੰਦਰਗੜ੍ਹ ਦੇ ਵਿਧਾਇਕ ਕੰਵਰ ਸਿੰਘ ਯਾਦਵ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੁਰੂਆਤ ਹਰਿਆਣਾ ਨੂੰ ਦੇਸ਼ ਦੇ ਚੋਟੀ ਦੇ ਲੌਜਿਸਟਿਕਸ ਨੈਟਵਰਕ ਵਿੱਚ ਸਥਾਪਤ ਕਰਨ ਦੀ ਦਿਸ਼ਾ ਵਿਚ ਇਕ ਇਤਿਹਾਸਕ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿਚ ਲਗਪਗ 408 ਏਕੜ ਖੇਤਰ ਵਿੱਚ ਵਿਕਸਤ ਹੋ ਰਹੀ ਇਹ ਪ੍ਰੋਜੈਕਟ ਕੁੱਲ 1300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਹ ਦੇਸ਼ ਦੀਆਂ ਚੋਟੀ ਦੀਆਂ 50 ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਸ਼ਾਮਲ ਹੈ। ਇਸ ਮੌਕੇ ਸਾਬਕਾ ਮੰਤਰੀ ਡਾ. ਅਭੈ ਸਿੰਘ ਯਾਦਵ, ਐਚਐਸਆਈਆਈਡੀਸੀ ਦੇ ਪ੍ਰਬੰਧ ਨਿਰਦੇਸ਼ਕ ਸੁਸ਼ੀਲ ਸਾਰਵਾਨ, ਮਨੀਸ਼ ਅਵਸਥੀ, ਜਤਿੰਦਰ ਸ਼੍ਰੀਵਾਸਤਵ, ਵਿਵੇਕ ਤਿਆਗੀ ਤੋਂ ਇਲਾਵਾ ਹੋਰ ਪਤਵੰਤੇ ਨਾਗਰਿਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਹਰ ਵਿਰੋਧੀ ਆਵਾਜ਼ ਜਾਂ ਗੰਭੀਰ ਸਵਾਲ ਨੂੰ ਰਾਜਨੀਤੀ ਕਹਿ ਕੇ ਖਾਰਜ ਨਹੀਂ ਕਰ ਸਕਦੀ-ਪਰਮਜੀਤ ਸਿੰਘ ਕੈਂਥ ਅਗਲੀ ਖ਼ਬਰ ਅਜੀਤ, ਜਲੰਧਰ ਹਰਿਆਣਾ ’ਚ ਵੱਖ-ਵੱਖ ਯੋਜਨਾਵਾਂ ਰਾਹੀਂ ਸਿੱਖਿਆ, ਸਿਹਤ ਤੇ ਆਤਮ ਨਿਰਭਰਤਾ ਨੂੰ ਦਿੱਤਾ ਜਾ ਰਿਹਾ ਪ੍ਰੋਤਸਾਹ...
Ad Position 24