24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ਗੈਂਗਸਟਰਾਂ ’ਤੇ ਵਾਰ’ ਦਾ 216ਵਾਂ ਦਿਨ ਪੰਜਾਬ ਪੁਲਿਸ ਵਲੋਂ 651 ਥਾਈਂ ਛਾਪੇਮਾਰੀ, 460 ਕਾਬੂ

ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 216ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ।

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਦੇ 541ਵੇਂ ਦਿਨ 6.8 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ 25-08-2026
ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 216ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ। ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 541ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ, 40 ਕਿਲੋ ਭੁੱਕੀ, 193 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 541 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੱਟਾ ਖੇਡਦੇ ਪੰਜ ਵਿਅਕਤੀ ਗ੍ਰਿਫ਼ਤਾਰ, 14,250 ਰੁਪਏ ਬਰਾਮਦ ਅਗਲੀ ਖ਼ਬਰ ਕਿਸਾਨਾਂ ਤੋਂ ਮਿਲਦਾ ਅਣਲਿਖਿਆ ਗਿਆਨ
Ad Position 24