ਫਲੂ ਸੀਜ਼ਨ ਤੋਂ ਪਹਿਲਾਂ ਸਿਹਤ ਮੰਤਰੀ ਆਰਤੀ ਸਿੰਘ ਰਾਓ ਦਾ ਅਲਰਟ
ਸਿਹਤ ਮੰਤਰੀ ਆਰਤੀ ਰਾਓ ਦੇ ਨਿਰਦੇਸ਼ਾਂ ’ਤੇ ਪੂਰੇ ਹਰਿਆਣਾ ’ਚ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 24 ਅਗਸਤ (ਰਾਮ ਸਿੰਘ ਬਰਾੜ)- ਇਨਫਲੂਐਂਜ਼ਾ (ਫਲੂ) ਸੀਜ਼ਨ ਤੋਂ ਪਹਿਲਾਂ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਆ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਰ ਵਿੱਚ ਇਨਫਲੂਐਂਜ਼ਾ ਦੀ ਰੋਕਥਾਮ, ਸਮੇਂ ‘ਤੇ ਪਛਾਣ ਅਤੇ ਪ੍ਰਭਾਵੀ ਉਪਚਾਰ ਲਈ ਵਿਆਪਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਚੰਡੀਗੜ੍ਹ, 24 ਅਗਸਤ (ਰਾਮ ਸਿੰਘ ਬਰਾੜ)- ਇਨਫਲੂਐਂਜ਼ਾ (ਫਲੂ) ਸੀਜ਼ਨ ਤੋਂ ਪਹਿਲਾਂ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਆ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਰ ਵਿੱਚ ਇਨਫਲੂਐਂਜ਼ਾ ਦੀ ਰੋਕਥਾਮ, ਸਮੇਂ ‘ਤੇ ਪਛਾਣ ਅਤੇ ਪ੍ਰਭਾਵੀ ਉਪਚਾਰ ਲਈ ਵਿਆਪਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਨੂੰ ਜ਼ਰੂਰੀ ਦਵਾਈਆਂ, ਜਾਂਚ ਸੁਵਿਧਾਵਾਂ, ਇਨਫੈਕਸ਼ਨ ਕੰਟਰੋਲ ਸਮੱਗਰੀ ਅਤੇ ਕ੍ਰਿਟੀਕਲ ਕੇਅਰ ਸਾਧਨਾਂ ਦੀ ਲੋੜੀਂਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਫਲੂ ਦੇ ਸੰਭਾਵਿਤ ਮਾਮਲਿਆਂ ਦੀ ਸਮੇਂ ਸਿਰ ਪਛਾਣ ਕਰਨਾ, ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣਾ ਅਤੇ ਗੰਭੀਰ ਮਰੀਜ਼ਾਂ ਨੂੰ ਤੁਰੰਤ ਬਿਹਤਰ ਉਪਚਾਰ ਉਪਲਬਧ ਕਰਵਾਉਣਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਨਫਲੂਐਂਜ਼ਾ ਦੀ ਨਿਗਰਾਨੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਿੱਜੀ ਹਸਪਤਾਲਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਵੀ ਸਹਿਯੋਗ ਲਿਆ ਜਾਵੇਗਾ। ਆਰਤੀ ਸਿੰਘ ਰਾਓ ਨੇ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਗੰਭੀਰ ਮਰੀਜ਼ਾਂ ਦੇ ਉਪਚਾਰ ਲਈ ਜ਼ਰੂਰੀ ਵੈਂਟੀਲੇਟਰ ਸਪੋਰਟ ਅਤੇ ਕ੍ਰਿਟੀਕਲ ਕੇਅਰ ਸੁਵਿਧਾਵਾਂ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪਹਿਲ ਸਿਰਫ਼ ਉਪਚਾਰ ਤੱਕ ਸੀਮਤ ਨਹੀਂ ਹੈ, ਸਗੋਂ ਲੋਕਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਵੀ ਉੱਨਾ ਹੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਫਲੂ ਸੀਜ਼ਨ ਨੂੰ ਦੇਖਦੇ ਹੋਏ ਨਿਗਰਾਨੀ ਤੋਂ ਲੈ ਕੇ ਜਾਂਚ, ਇਲਾਜ ਅਤੇ ਸੰਕ੍ਰਮਣ ਕੰਟਰੋਲ ਤੱਕ ਪੂਰੇ ਸਿਸਟਮ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਸਰਕਾਰ ਦਾ ਯਤਨ ਹੈ ਕਿ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਸਮਾਂ ਰਹਿੰਦਿਆਂ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਪ੍ਰਦੇਸ਼ ਵਾਸੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।