26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੈਬਨਿਟ ਸਬ ਕਮੇਟੀ ਵਲੋਂ ਟੈੱਟ ਪਾਸ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੂੰ ਅਸਾਮੀਆਂ ਲਈ ਭਰਤੀ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ-ਆਗੂ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ) ਐਲੀਮੈਂਟਰੀ ਟੀਚਰਜ਼ ਟ੍ਰੇਨਿੰਗ ਕੋਰਸ ਅਤੇ ਕਈ ਕਈ ਵਾਰ ‘ਅਧਿਆਪਕ ਯੋਗਤਾ ਟੈਸਟ’ ਪਾਸ ਕਰ ਚੁੱਕੇ ਪੰਜਾਬ ਦੇ ਬੇਰੁਜ਼ਗਾਰ ਈ. ਟੀ.

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ) ਐਲੀਮੈਂਟਰੀ ਟੀਚਰਜ਼ ਟ੍ਰੇਨਿੰਗ ਕੋਰਸ ਅਤੇ ਕਈ ਕਈ ਵਾਰ ‘ਅਧਿਆਪਕ ਯੋਗਤਾ ਟੈਸਟ’ ਪਾਸ ਕਰ ਚੁੱਕੇ ਪੰਜਾਬ ਦੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੂੰ ਰੁਜ਼ਗਾਰ ਮਿਲਣ ਦੀ ਆਸ ਬੱਝ੍ਹੀ ਹੈ। ਸਰਕਾਰ ਦੀ ਕੈਬਨਿਟ ਸਬ ਕਮੇਟੀ ਨੇ ‘ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ‘ ਨੂੰ ਇੱਕ ਦੁਵੱਲੀ ਮੀਟਿੰਗ ਦੌਰਾਨ ਵਿਸ਼ਵਾਸ ਦਵਾਇਆ ਹੈ ਕਿ ਭਰਤੀ ਇਸ਼ਤਿਹਾਰ ਜਾਰੀ ਕਰਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਪ੍ਰਬੰਧ ਕੀਤੇ ਜਾਣਗੇ। ਅਜਿਹਾ ਵਿਸ਼ਵਾਸ ਉਕਤ ਯੂਨੀਅਨ ਦੀ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਦਿੱਤਾ ਗਿਆ। ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ ਨੇ ਦਿੱਤੀ। ਜਥੇਬੰਦੀ ਨੇ ਕਮੇਟੀ ਦੇ ਮੁਖੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇੱਕ ਮੰਗ ਪੱਤਰ ਦੇਕੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਅਤੇ ਹਾਲਾਤਾਂ ਤੋਂ ਵੀ ਜਾਣੂੰ ਕਰਵਾਇਆ। ਜਥੇਬੰਦੀ ਦੇ ਪ੍ਰਧਾਨ ਸੁਨੀਲ ਫਾਜ਼ਿਲਕਾ ਨੇ ਮੀਟਿੰਗ ਦੇ ਹਵਾਲੇ ਨਾਲ ਦੱਸਿਆ ਕਿ ਕੈਬਨਿਟ ਸਬ ਕਮੇਟੀ ਵਲੋਂ ਦੱਸਿਆ ਗਿਆ ਹੈ ਕਿ ਈ.ਟੀ.ਟੀ ਤੋਂ ਮਾਸਟਰ ਕਾਡਰ ਅੰਦਰ ਪਦ ਉੱਨਤੀਆਂ ਦਾ ਕੰਮ ਨਿਪਟਾਉਂਦੇ ਹੋਏ ਨਵੰਬਰ ‘26 ਮਹੀਨੇ ਦੇ ਸ਼ੁਰੂ ਵਿਚ ਚਾਰ ਹਜ਼ਾਰ ਦੇ ਕਰੀਬ ਈ.ਟੀ.ਟੀ ਅਸਾਮੀਆਂ ਲਈ ਭਰਤੀ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਇਸ ਐਲਾਨ ਦਾ ਧੰਨਵਾਦ ਕਰਦਿਆਂ ਬੇਰੁਜ਼ਗਾਰਾਂ ਨੇ ਮੰਗ ਕੀਤੀ ਕਿ ਭਰਤੀ ਇਸ਼ਤਿਹਾਰ ਜਾਰੀ ਕਰਨ ਸਮੇਂ ਘੱਟੋ ਘੱਟ ਇੱਕ ਵਾਰ ਉਮਰ ਹੱਦ ਵਿਚ ਛੋਟ ਜ਼ਰੂਰ ਦਿੱਤੀ ਜਾਵੇ। ਮੀਟਿੰਗ ਵਿਚ ਸਬ ਕਮੇਟੀ ਦੇ ਮੁਖੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਡਾਇਰੈਕਟਰ ਪ੍ਰਾਇਮਰੀ ਸਕੂਲ ਸਿੱਖਿਆ ਸ੍ਰੀਮਤੀ ਹਰਕੀਰਤ ਕੌਰ, ਹਰਪ੍ਰੀਤ ਸਿੰਘ ਅਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ ਸਮੇਤ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ, ਖ਼ਜ਼ਾਨਚੀ ਰਾਮ ਪ੍ਰਤਾਪ, ਅਮਨਦੀਪ ਕੌਰ ਆਦਿ ਨੇ ਵਿਚਾਰ ਵਟਾਂਦਰੇ ਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਇੰਡੀਅਨ ਥੀਏਟਰ ਵਿਭਾਗ ’ਚ ਨਵੇ ਦਾਖ਼ਲ ਹੋਏ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ
Ad Position 24