26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

‘ਗੈਂਗਸਟਰਾਂ ’ਤੇ ਵਾਰ’ ਦਾ 217ਵਾਂ ਦਿਨ ਪੰਜਾਬ ਪੁਲਿਸ ਵਲੋਂ 552 ਥਾਈਂ ਛਾਪੇਮਾਰੀ, 354 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 542ਵੇਂ ਦਿਨ 11.3 ਕਿੱਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ। ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ 542ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 11.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 326 ਨਸ਼ੀਲੀਆਂ ਗੋਲੀਆਂ ਅਤੇ 2700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ਼ 542 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,484 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਨਾਮਜ਼ਦ ਦੋਨੋਂ ਵਿਅਕਤੀ ਬਰੀ ਅਗਲੀ ਖ਼ਬਰ ਫੋਰਟਿਸ ਮੋਹਾਲੀ ਨੇ ਕਿਡਨੀ ਸਟੋਨ ਤੇ ਵਧੇ ਹੋਏ ਪ੍ਰੋਸਟੇਟ ਦੇ ਬਿਨਾਂ ਚੀਰੇ ਵਾਲੇ ਇਲਾਜ ਲਈ ਉੱਤਰੀ ਭਾਰਤ ਦਾ ਪਹਿਲਾ ਮੋਜ਼ੇ...
Ad Position 24