ਐੱਸ. ਏ. ਐੱਸ. ਨਗਰ, 25 ਅਗਸਤ (ਕਪਿਲ ਵਧਵਾ)- ਖਰੜ ਦੇ ਸਿਟੀ ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਸ਼ਿਵਾ ਵਰਮਾ ਦੀ ਮੌਤ ਹੋਣ ਦੇ ਸਨਸਨੀਖੇਜ਼ ਮਾਮਲੇ ਵਿਚ ਜੱਜ ਵਿਕਰਾਂਤ ਕੁਮਾਰ ਦੀ ਫਾਸਟ ਟਰੈਕ ਤੇ ਵਿਸ਼ੇਸ਼ ਅਦਾਲਤ ਨੇ ਹੋਟਲ ਮਾਲਕ ਸਤੀਸ਼ ਕੁਮਾਰ ਅਤੇ ਮੈਨੇਜਰ ਅੰਕਿਤ ਪਟੇਲ ਨੂੰ ਦੋਸ਼ ਸਾਬਿਤ ਨਾ ਹੋਣ ਦੇ ਚਲਦਿਆਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਨੂੰ ਕਥਿਤ ਘਟਨਾ ਨਾਲ ਜੋੜਨ ਅਤੇ ਉਨ੍ਹਾਂ ਦੀ ਲਾਪ੍ਰਵਾਹੀ ਕਾਰਨ ਸ਼ਿਵਾ ਵਰਮਾ ਦੀ ਮੌਤ ਹੋਣ ਦਾ ਦੋਸ਼ ਸਾਬਿਤ ਕਰਨ ਵਿਚ ਨਾਕਾਮ ਰਹੀ ਹੈ।