25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪਿਸਤੌਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਜ਼ੀਰਕਪੁਰ, 25 ਅਗਸਤ (ਮਨਿੰਦਰ ਸਿੰਘ)- ਢਕੌਲੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਡਕੈਤੀ ਦੀ ਯੋਜਨਾ ਬਣਾ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸ਼ੱਕੀਆਂ ਤੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਜ਼ੀਰਕਪੁਰ, 25 ਅਗਸਤ (ਮਨਿੰਦਰ ਸਿੰਘ)- ਢਕੌਲੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਡਕੈਤੀ ਦੀ ਯੋਜਨਾ ਬਣਾ ਰਹੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸ਼ੱਕੀਆਂ ਤੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਨੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ, 25 ਅਗਸਤ ਨੂੰ, ਏ. ਐਸ. ਆਈ. ਹਰਨੇਕ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਡੀ. ਪੀ. ਐਸ. ਸਕੂਲ ਰੋਡ, ਢਕੌਲੀ ਨੇੜੇ ਸ਼ੱਕੀ ਵਿਅਕਤੀਆਂ ਦੀ ਗਸ਼ਤ ਤੇ ਜਾਂਚ ਕਰ ਰਹੇ ਸਨ। ਇਸ ਦੌਰਾਨ ਇਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸ਼ੁਭਮ ਉਰਫ਼ ਬੱਗਾ ਅਤੇ ਤਰਨਜੀਤ ਸਿੰਘ ਉਰਫ਼ ਪੋਪੀ ਵਾਸੀ ਚੰਡੀਗੜ੍ਹ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾ ਰਹੇ ਸਨ ਅਤੇ ਕਿਸੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਗਾਜ਼ੀਪੁਰ ਦੇ ਪੁਸ਼ਪ ਇਨਕਲੇਵ ਤੋਂ ਕ੍ਰਿਸ਼ਨਾ ਇਨਕਲੇਵ, ਢਕੌਲੀ ਜਾ ਰਹੇ ਸਨ। ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਾਰਵਾਈ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਪੁਲਿਸ ਨੇ ਦੋਵਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਦੋਸੀਆਂ ਦੀ ਪਛਾਣ ਸ਼ੁਭਮ ਉਰਫ਼ ਬੱਗਾ (22) ਤੇ ਤਰਨਜੀਤ ਸਿੰਘ ਉਰਫ਼ ਪੋਪੀ (23) ਵਜੋਂ ਹੋਈ ਹੈ। ਪੁਲਿਸ ਦੋਵਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ ਤੇ ਹਥਿਆਰ ਸੰਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬਰਾਮਦ ਪਿਸਤੌਲ ਕਿਥੋਂ ਮਿਲਿਆ ਤੇ ਉਹ ਕਿਹੜਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹੈ- ਬਲਜੀਤ ਸਿੰਘ ਖ਼ਾਲ... ਅਗਲੀ ਖ਼ਬਰ ਕੈਮੀਕਲ ਫੈਕਟਰੀ ਦੀ ਥਾਂ ’ਚ ਕੱਟੀ ਜਾ ਰਹੀ ਹੈ ਨਾਜਾਇਜ਼ ਕਾਲੋਨੀ, ਗਮਾਡਾ ਵਿਭਾਗ ਖਾਮੋਸ਼
Ad Position 24