ਸਵ. ਮਾਤਾ ਗੁਰਨਾਮ ਕੌਰ ਨਮਿਤ ਅੰਤਿਮ ਅਰਦਾਸ ਅੱਜ
ਖਰੜ, 25 ਅਗਸਤ (ਗੁਰਮੁੱਖ ਸਿੰਘ ਮਾਨ)- ਲਾਇਨਜ਼ ਕਲੱਬ ਖਰੜ ਸਿਟੀ ਦੇ ਸੀਨੀਅਰ ਮੈਂਬਰ ਅਤੇ ਪੱਤਰਕਾਰ ਕੁਲਦੀਪ ਸਿੰਘ ਢਿੱਲੋਂ ਦੀ ਮਾਤਾ ਗੁਰਨਾਮ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਅੱਜ 26 ਅਗਸਤ ਨੂੰ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਚੌਧਰੀ ਹਰੀ ਸਿੰਘ ਨਗਰ ਬਡਾਲਾ ਰੋਡ ਖਰੜ (ਨੇੜੇ ਅਨਾਜ਼ ਮੰਡੀ ਖਰੜ) ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਹੋਵੇਗੀ। ਇਸ ਮੌਕੇ ਵੱਖ-ਵੱਖ ਰਾਜਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਥਾਨਕ ਪਤਵੰਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਅਜੀਤ ਡੈਸਕ
26-08-2026