25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਫੇਜ਼-2 ਸਥਿਤ ਸੜਕਾਂ ਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ’ਚ ਲੱਗੀ ਅੱਗ

ਐੱਸ. ਏ.

Ad Position 21
No active advertisement
ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਫੇਜ਼-2 ਸਥਿਤ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ਵਿਖੇ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਤੇਜ਼ ਸੀ ਕਿ ਦਫ਼ਤਰ ਦੇ ਅੰਦਰੋਂ ਵੱਡੀ ਮਾਤਰਾ ’ਚ ਧੂੰਆਂ ਉੱਠਦਾ ਦਿਖਾਈ ਦਿੱਤਾ। ਅੱਗ ਦੀ ਲਪੇਟ ’ਚ ਆਉਣ ਕਾਰਨ ਦਫ਼ਤਰ ’ਚ ਪਿਆ ਫਰਨੀਚਰ, ਸਾਮਾਨ ਤੇ ਰਿਕਾਰਡ ਸੜ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਅੱਗ ਤੇਜ਼ ਹੋਣ ਅਤੇ ਦਫ਼ਤਰ ਦੇ ਅੰਦਰ ਤਾਪਮਾਨ ਕਾਫ਼ੀ ਵੱਧ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ’ਤੇ ਕਾਬੂ ਪਾਉਣ ’ਚ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਟੀਮ ਨੇ ਅੱਗ ’ਤੇ ਕਾਬੂ ਪਾ ਲਿਆ। ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਮੁੱਢਲਾ ਕਾਰਨ- ਫਾਇਰ ਵਿਭਾਗ ਦੀ ਮੁੱਢਲੀ ਜਾਂਚ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੀ ਅਸਲ ਵਜ੍ਹਾ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਇਸ ਤੋਂ ਇਲਾਵਾ ਅੱਗ ਕਾਰਨ ਹੋਏ ਨੁਕਸਾਨ ਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸਰਕਾਰੀ ਦਫ਼ਤਰ ’ਚ ਫਾਇਰ ਸੇਫਟੀ ਪ੍ਰਬੰਧਾਂ ’ਤੇ ਸਵਾਲ- ਇਸ ਘਟਨਾ ਤੋਂ ਬਾਅਦ ਸਰਕਾਰੀ ਦਫ਼ਤਰਾਂ ’ਚ ਫਾਇਰ ਸੇਫਟੀ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਵਪਾਰਕ ਇਮਾਰਤਾਂ, ਕੋਚਿੰਗ ਸੈਂਟਰਾਂ ਤੇ ਇਮੀਗ੍ਰੇਸ਼ਨ ਦਫ਼ਤਰਾਂ ਸਮੇਤ ਹੋਰਨਾਂ ਅਦਾਰਿਆਂ ਨੂੰ ਫਾਇਰ ਸੇਫਟੀ ਸਰਟੀਫਿਕੇਟ ਤੋਂ ਬਿਨਾਂ ਚਲਾਉਣ ’ਤੇ ਸਖ਼ਤੀ ਕੀਤੀ ਜਾਂਦੀ ਹੈ, ਪਰ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ’ਚ ਵੀ ਅਜਿਹੇ ਸੁਰੱਖਿਆ ਪ੍ਰਬੰਧਾਂ ਦੀ ਨਿਯਮਿਤ ਜਾਂਚ ਹੋਣੀ ਚਾਹੀਦੀ ਹੈ। ਲੋਕਾਂ ਨੇ ਕਿਹਾ ਕਿ ਦਫ਼ਤਰ ’ਚ ਆਟੋਮੈਟਿਕ ਸਪ੍ਰਿੰਕਲਰ ਸਿਸਟਮ ਮੌਜੂਦ ਸੀ ਜਾਂ ਨਹੀਂ ਅਤੇ ਜੇਕਰ ਲੱਗਿਆ ਹੋਇਆ ਸੀ ਤਾਂ ਕੀ ਉਹ ਚਾਲੂ ਹਾਲਤ ’ਚ ਸੀ, ਇਸ ਸੰਬੰਧੀ ਫਿਲਹਾਲ ਫਾਇਰ ਵਿਭਾਗ ਵਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਹੁਣ ਜਾਂਚ ਦੌਰਾਨ ਫਾਇਰ ਸੇਫਟੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੇ ਜਾਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਖੰਡ ਦੀ ਕੋਈ ਘਾਟ ਨਹੀਂ-ਮੁੱਖ ਮੰਤਰੀ ਕਿਹਾ, ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸੈਮੀਨਾਰ ਕਰ...
Ad Position 24