ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ- ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)–ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਅਖੌਤੀ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਵਿਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)–ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਅਖੌਤੀ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਵਿਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 31 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਦਕਿ ਸਰਕਾਰੀ ਕਾਲਜਾਂ ਵਿਚ ਵੀ ਕਰੀਬ 2400 ਪ੍ਰੋਫ਼ੈਸਰਾਂ ਦੀ ਘਾਟ ਹੈ। ਇਸ ਤੋਂ ਇਲਾਵਾ ਏਡਿਡ ਕਾਲਜਾਂ ਵਿਚ ਵੀ ਕਰੀਬ 3000 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੀ ਸਥਿਤੀ ਸਰਕਾਰ ਦੇ ਸਿੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਹੀ ਮੌਜੂਦ ਨਹੀਂ ਹਨ ਤਾਂ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਕੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਨਹੀਂ ਲਿਆਂਦੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਚ ਕ੍ਰਾਂਤੀ ਸਿਰਫ਼ ਇਸ਼ਤਿਹਾਰਬਾਜ਼ੀ ਨਾਲ ਨਹੀਂ ਆਉਂਦੀ। ਇਸ ਲਈ ਸਕੂਲਾਂ ਵਿਚ ਅਧਿਆਪਕ, ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਪੜ੍ਹਾਈ ਯਕੀਨੀ ਬਣਾਉਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਦੇ ਭਵਿੱਖ ਨਾਲ ਜੁੜੇ ਇਸ ਅਹਿਮ ਮੁੱਦੇ ’ਤੇ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ‘ਚ ਸਰਕਾਰ ਫੇਲ੍ਹ ਹੋਈ ਹੈ ।