27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਕਿਯੂ ਉਗਰਾਹਾਂ ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਲਾਲੜੂ, 26 ਅਗਸਤ (ਰਾਜਬੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਵਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ‘ਤੇ ਬਿਜਲੀ ਸਪਲਾਈ ਨਾ ਆਉਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਲਾਲੜੂ ਮੰਡੀ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਲਾਲੜੂ, 26 ਅਗਸਤ (ਰਾਜਬੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਵਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ‘ਤੇ ਬਿਜਲੀ ਸਪਲਾਈ ਨਾ ਆਉਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਲਾਲੜੂ ਮੰਡੀ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮਗਰੋਂ ਐਕਸੀਅਨ ਲਾਲੜੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅੱਗੇ ਤੋਂ ਮੋਟਰਾਂ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ ਅਤੇ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਭਰੋਸੇ ਉਪਰੰਤ ਜਥੇਬੰਦੀ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਕਰਨੈਲ ਸਿੰਘ, ਜਸਵੰਤ ਸਿੰਘ ਕੁਰਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਂਪੁਰ ਤੇ ਅਮਨਪ੍ਰੀਤ ਸਿੰਘ ਹੰਡੇਸਰਾ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਲੜੂ ਫ਼ੂਡ ਡਿਪੂ ਦਾ ਨਿਰੀਖਣ, ਕਣਕ ਦੀ 80 ਫ਼ੀਸਦੀ ਵੰਡ ਮੁਕੰਮਲ-ਵਿਜੈ ਦੱਤ ਅਗਲੀ ਖ਼ਬਰ ਸੀ. ਸੀ. ਟੀ.-ਸੀ. ਜੀ. ਸੀ. ਲਾਂਡਰਾਂ ਵਿਖੇ ਤਿੰਨ ਰੋਜ਼ਾ ‘ਮਾਈ ਭਾਰਤ’ ਯੂਥ ਲੀਡਰਸ਼ਿਪ ਬੂਟਕੈਂਪ ਦਾ ਉਦਘਾਟਨ
Ad Position 24