27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ

ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਮੁਹਾਲੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਨਿਆਂ ਸ਼ਹਿਰ-ਬਡਾਲਾ (ਵਾ. ਨੰ.

Ad Position 21
No active advertisement
ਅਜੀਤ ਡੈਸਕ 27-08-2026
ਖਰੜ, 26 ਅਗਸਤ (ਗੁਰਮੁੱਖ ਸਿੰਘ ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਮੁਹਾਲੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਨਿਆਂ ਸ਼ਹਿਰ-ਬਡਾਲਾ (ਵਾ. ਨੰ. 26) ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਘੱਟ ਗਿਣਤੀ ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੇ ਹੱਕਾਂ ਅਤੇ ਇਲਾਕੇ ‘ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੇ ਹੱਕਾਂ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਮਨਵਰ ਇਕਬਾਲ ਚੰਨੀ ਚੇਅਰਮੈਨ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਮੁਹਾਲੀ, ਸੀਨੀਅਰ ਵਾਈਸ ਚੇਅਰਮੈਨ ਪੀਟਰ ਜੋਸਫ਼, ਵਾਈਸ ਚੇਅਰਮੈਨ ਕਮਲ ਖ਼ਾਨ, ਗੁਰਸਿਮਰਨਜੀਤ ਸਿੰਘ, ਬਲਾਕ ਪ੍ਰਧਾਨ ਖਰੜ ਇਮਰਾਨ ਖ਼ਾਨ, ਵਾਈਸ ਚੇਅਰਮੈਨ ਜ਼ਿਲ੍ਹਾ ਮੁਹਾਲੀ ਅਤੇ ਇੰਚਾਰਜ ਜ਼ਿਲ੍ਹਾ ਮੁਹਾਲੀ, ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਸੈਮਸਨ ਮਸੀਹ, ਮਹਿਲਾ ਕਾਂਗਰਸੀ ਆਗੂ ਸਵਰਨਜੀਤ ਕੌਰ ਅਤੇ ਰਾਜੀਵ ਮੁਹੰਮਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਖਵੀਆਂ ਵਪਾਰਕ ਯੂਨਿਟਾਂ ਹੋਰ ਵਿਅਕਤੀ ਨੂੰ ਵੇਚਣ ਦੇ ਦੋਸ਼ ਹੇਠ ਸੁਸ਼ਮਾ ਬਿਲਡਰ ਦੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲਾਲੜੂ ਫ਼ੂਡ ਡਿਪੂ ਦਾ ਨਿਰੀਖਣ, ਕਣਕ ਦੀ 80 ਫ਼ੀਸਦੀ ਵੰਡ ਮੁਕੰਮਲ-ਵਿਜੈ ਦੱਤ
Ad Position 24