26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਾਣਾ ਰਣਜੀਤ ਸਿੰਘ ਗਿੱਲ ਵਲੋਂ ਮਾਡਲ ਟਾਊਨ ਵਿਖੇ ਸ਼ਹਿਰ ਦੇ ਵਪਾਰੀ ਵਰਗ ਨਾਲ ਮੀਟਿੰਗ

ਕੁਰਾਲੀ, 26 ਅਗਸਤ (ਹਰਪ੍ਰੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਨੇ ਸ਼ਹਿਰ ਵਿਚਲੇ ਮਾਡਲ ਟਾਊਨ ਵਿਖੇ ਸ਼ਹਿਰ ਦੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 27-08-2026
ਕੁਰਾਲੀ, 26 ਅਗਸਤ (ਹਰਪ੍ਰੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਨੇ ਸ਼ਹਿਰ ਵਿਚਲੇ ਮਾਡਲ ਟਾਊਨ ਵਿਖੇ ਸ਼ਹਿਰ ਦੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ। ਗਗਨ ਵਰਮਾ, ਸ਼ੈਲੀ ਵਰਮਾ ਅਤੇ ਰੋਹਿਤ ਵਰਮਾ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦੌਰਾਨ ਰਾਣਾ ਗਿੱਲ ਨੇ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਖੇਤਰ ਦੇ ਸਮੁੱਚੇ ਵਿਕਾਸ, ਸਥਾਨਕ ਵਪਾਰ ਨੂੰ ਉਤਸ਼ਾਹਿਤ ਕਰਨ ਤੇ ਮੁੱਖ ਬਾਜ਼ਾਰ ਦੀਆਂ ਜ਼ਰੂਰਤਾਂ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਣਾ ਗਿੱਲ ਨੇ ਵਪਾਰੀ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਵਪਾਰਕ ਭਾਈਚਾਰੇ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਉਹ ਉਨ੍ਹਾਂ ਦੇ ਹੱਕਾਂ ਦੀ ਰਾਖੀ, ਤਰੱਕੀ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਹਰ ਪੱਧਰ ‘ਤੇ ਚੁੱਕਿਆ ਜਾਵੇਗਾ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਵਪਾਰਕ ਭਾਈਚਾਰੇ ਵਲੋਂ ਰਣਜੀਤ ਸਿੰਘ ਗਿੱਲ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ਾਸ਼ਵਤ ਮਾਰਕਨ, ਡਾ. ਅਰਸ਼ੀਆ ਮਾਰਕਨ, ਅੰਜਲੀ ਵਰਮਾ, ਦਵਿੰਦਰ ਸਿੰਘ ਠਾਕੁਰ, ਗੌਰਵ ਕੁਮਾਰ ਵਿਸ਼ੂ ਗੁਪਤਾ, ਕੌਂਸਲਰ ਆਸ਼ੂ ਰਾਣਾ, ਗੁਰਚਰਨ ਸਿੰਘ ਰਾਣਾ, ਗਗਨ ਵਰਮਾ, ਸ਼ੈਲੀ ਵਰਮਾ, ਰੋਹਿਤ ਵਰਮਾ, ਪਰਮਜੀਤ ਸਿੰਘ ਪੰਮੀ ਤੇ ਆਸ਼ੂ ਗੋਇਲ ਆਦਿ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਦੇਸ਼ ਤੇ ਸੂਬੇ ਨੂੰ ਅੱਗੇ ਲਿਜਾਣ ’ਚ ਨੌਜਵਾਨ ਪੀੜ੍ਹੀ ਅਹਿਮ ਰੋਲ ਅਦਾ ਕਰ ਸਕਦੀ ਹੈ-ਸੋਨਾ
Ad Position 24