ਜਨਮ ਦਿਨ ਮੁਬਾਰਕ
ਦੀਵਿਸ਼ਾ ਬਿਸਵਾਸ ਪਿਤਾ : ਸੰਜੂ ਬਿਸਵਾਸ ਮਾਤਾ : ਸੁਸਮਿਤਾ
ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਜੱਗ ਜ਼ਾਹਿਰ ਹੋਈ- ਸਵਰਨਜੀਤ ਕੌਰ
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਬਾਅਦ ਵਿਚ ‘ਹੜਤਾਲ ਤੇ ਗੱਲਬਾਤ ਇਕੱਠੇ ਨਹੀਂ’ ਦਾ ਟਵੀਟ ਕਰਕੇ ਮੀਟਿੰਗ ਤੋਂ ਮੁਕਰ ਜਾਣ ਨਾਲ ਸਰਕਾਰ ਦੀ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਮਨਸ਼ਾ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਤੇ ਡੀ.
ਪ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ।
28-08-2026
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਬਾਅਦ ਵਿਚ ‘ਹੜਤਾਲ ਤੇ ਗੱਲਬਾਤ ਇਕੱਠੇ ਨਹੀਂ’ ਦਾ ਟਵੀਟ ਕਰਕੇ ਮੀਟਿੰਗ ਤੋਂ ਮੁਕਰ ਜਾਣ ਨਾਲ ਸਰਕਾਰ ਦੀ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਮਨਸ਼ਾ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਤੇ ਡੀ. ਏ. ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਫ਼ਿਰ ਵੀ ਸੂਬਾ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ, ਸਗੋਂ ਸਰਕਾਰ ਲਾਰੇ-ਲੱਪੇ ਲਗਾ ਕੇ ਸਮਾਂ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਮੁਲਾਜ਼ਮਾਂ ਨਾਲ ਨਾਲ ਖੜ੍ਹੀ ਹੈ ਅਤੇ ਹੁਣ ਤੱਕ ਜਦੋਂ ਵੀ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪਹਿਲ ਦੇ ਆਧਾਰ ‘ਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਦੇ ਸੰਘਰਸ਼ ‘ਚ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਸਮੇਂ ਤੋਂ ਪਹਿਲਾਂ ਹੀ ਮਾਨ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ।