ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ‘ਹਰ ਘਰ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਮੁੰਡੀ ਖਰੜ (ਵਾ. ਨੰ.
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ‘ਹਰ ਘਰ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਮੁੰਡੀ ਖਰੜ (ਵਾ. ਨੰ. 9) ਵਿਖੇ ਕੁਲਦੀਪ ਸਿੰਘ ਮੁੰਡੀ ਦੀ ਰਹਿਨੁਮਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਸੱਦੀ ਗਈ। ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਾਂਗਰਸੀ ਵਰਕਰਾਂ ਨਾਲ ਪਾਰਟੀ ਦੇ ਸੰਗਠਨ ਨੂੰ ਵਾਰਡ ਅਤੇ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ‘ਹਰ ਘਰ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਮਕਸਦ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹਰ ਵਰਕਰ ਨੂੰ ਪੂਰੀ ਮਿਹਨਤ ਤੇ ਇਕਜੁੱਟਤਾ ਨਾਲ ਕੰਮ ਕਰਨਾ ਹੋਵੇਗਾ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਵਾਰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕ ਸੰਪਰਕ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੀ. ਪੀ. ਸੀ. ਸੀ. ਮੈਂਬਰ ਸਵਰਨਜੀਤ ਕੌਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਿਸ਼ਾਲ ਬੱਟੂ, ਸਿਟੀ ਕਾਂਗਰਸ ਕਮੇਟੀ ਖਰੜ ਦੇ ਪ੍ਰਧਾਨ ਦੀਪਕ ਕੌਸ਼ਲ, ਐੱਸ. ਸੀ. ਵਿੰਗ ਦੇ ਚੇਅਰਮੈਨ ਜਸਪਾਲ ਸਿੰਘ, ਸਰਬਜੀਤ ਕੌਰ ਅਤੇ ਜੱਸਾ ਸਿੱਧੂ ਮੁੰਡੀ ਖਰੜ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ। 27 ਐਮਓਐਚ 07 ਪਿੰਡ ਮੁੰਡੀ ਖਰੜ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਹੋਰਨਾਂ ਆਗੂਆਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ। ਤਸਵੀਰ : ਗੁਰਮੁੱਖ ਸਿੰਘ ਮਾਨ