28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਖਰੜ-ਲਾਂਡਰਾਂ ਹਾਈਵੇਅ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੌਰਾਨ ਵਰਤੀ ਜਾ ਰਹੀ ਹੈ ਲਾਹਪ੍ਰਵਾਹੀ ਅਖਿਲ ਭਾਰਤੀ ਗਾਹਕ ਪੰਚਾਇਤ ਸੈਕਟਰ -127 ਖਰੜ ਨੇ ਜਾਂਚ ਦੀ ਕੀਤੀ ਮੰਗ

ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਖਰੜ-ਤੇਪਲਾ ਰਾਸ਼ਟਰੀ ਰਾਜ ਮਾਰਗ ‘ਤੇ ਨਗਰ ਕੌਂਸਲ ਖਰੜ ਦੀ ਹਦੂਦ ਅੰਦਰ ਚੱਲ ਰਹੇ ਨਿਰਮਾਣ ਕਾਰਜਾਂ ਦੌਰਾਨ ਲਾਹਪ੍ਰਵਾਹੀ ਵਰਤੀ ਜਾ ਰਹੀ ਹੈ, ਜਿਸ ਕਾਰਨ ਇੰਟਰਲਾਕ ਟਾਈਲਾਂ ਨਾਲ ਬਣ ਰਹੀ ਨਵੀਂ ਸੜਕ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ। ਇਸ ਮਸਲੇ ਨੂੰ ਲੈ ਕੇ ਅਖਿਲ ਭਾਰਤੀ ਗ੍ਰਾਹਕ ਪੰਚਾਇਤ ਸੈਕਟਰ-127 ਖਰੜ ਵਲੋਂ ਸਥਾਨਕ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 28-08-2026
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਖਰੜ-ਤੇਪਲਾ ਰਾਸ਼ਟਰੀ ਰਾਜ ਮਾਰਗ ‘ਤੇ ਨਗਰ ਕੌਂਸਲ ਖਰੜ ਦੀ ਹਦੂਦ ਅੰਦਰ ਚੱਲ ਰਹੇ ਨਿਰਮਾਣ ਕਾਰਜਾਂ ਦੌਰਾਨ ਲਾਹਪ੍ਰਵਾਹੀ ਵਰਤੀ ਜਾ ਰਹੀ ਹੈ, ਜਿਸ ਕਾਰਨ ਇੰਟਰਲਾਕ ਟਾਈਲਾਂ ਨਾਲ ਬਣ ਰਹੀ ਨਵੀਂ ਸੜਕ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ। ਇਸ ਮਸਲੇ ਨੂੰ ਲੈ ਕੇ ਅਖਿਲ ਭਾਰਤੀ ਗ੍ਰਾਹਕ ਪੰਚਾਇਤ ਸੈਕਟਰ-127 ਖਰੜ ਵਲੋਂ ਸਥਾਨਕ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾਈ ਪ੍ਰਮੁੱਖ ਕਾਨੂੰਨੀ ਸਲਾਹਕਾਰ ਇੰਜ. ਬ੍ਰਿਜ ਮੋਹਨ, ਜਸਵਿੰਦਰ ਸਿੰਘ, ਦਲਜੀਤ ਸਿੰਘ, ਰੁਚਿਤਾ ਸ਼ਰਮਾ, ਰਾਮ ਕੁਮਾਰ, ਬਲਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਸੈਣੀ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਨਗਰ ਕੌਂਸਲ ਖਰੜ ਵਲੋਂ ਖਰੜ-ਲਾਂਡਰਾਂ ਸੜਕ ‘ਤੇ ਮੁੜ ਤੋਂ ਖਰਾਬ ਹੋਏ ਹਿੱਸਿਆਂ ਦੀ ਮੁਰੰਮਤ ਅਤੇ ਸੁੰਦਰੀਕਰਨ ਲਈ ਲਗਭਗ 4.5 ਕਰੋੜ ਰੁ. ਦੇ ਦੋ ਟੈਂਡਰ ਜਾਰੀ ਕੀਤੇ ਗਏ ਹਨ, ਜਦਕਿ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਥਾਨਕ ਆਗੂਆਂ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਸਦਕਾ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜ ਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਇਸ ਪ੍ਰਾਜੈਕਟ ਲਈ 41 ਕਰੋੜ ਰੁ. ਮਨਜ਼ੂਰ ਕੀਤੇ ਗਏ ਹਨ। ਇਹ ਰਾਸ਼ੀ ਖਾਸ ਤੌਰ ‘ਤੇ 30 ਕਿੱਲੋਮੀਟਰ ਲੰਬੇ ਖਰੜ-ਤੇਪਲਾ/ਖਰੜ-ਬਨੂੰੜ ਹਾਈਵੇਅ ਦੇ ਹਿੱਸੇ ਦੇ ਨਵੀਨੀਕਰਨ, ਮੁੜ ਬਹਾਲੀ ਅਤੇ ਬਲੈਕ ਸਪਾਟਾਂ ਦੀ ਦਰੁਸਤੀ ਲਈ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ‘ਤੇ ਧੱਸੀਆਂ ਹੋਈਆਂ ਇੰਟਰਲਾਕ ਟਾਈਲਾਂ ਕਾਰਨ ਵੱਡੇ ਟੋਏ ਬਣ ਗਏ ਹਨ, ਜੋ ਕਿ ਜਾਨਲੇਵਾ ਸਾਬਿਤ ਹੋ ਸਕਦੇ ਹਨ। ਇਸ ਤੋਂ ਇਲਾਵਾ ਭਾਰੀ ਮੀਂਹ ਦੌਰਾਨ ਸੜਕ ਦੇ ਹੇਠਲੇ ਪਾਸੇ ਪਾਣੀ ਇਕੱਠਾ ਹੋ ਜਾਂਦਾ ਹੈ, ਜੋ ਕਿ ਇਥੇ ਬਣੇ ਡਰੇਨੇਜ਼ ਸਿਸਟਮ ਰਾਹੀਂ ਸਹੀ ਤਰੀਕੇ ਨਾਲ ਅੱਗੇ ਨਹੀਂ ਜਾ ਪਾਉਂਦਾ। ਉਨ੍ਹਾਂ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਅੱਖਾਂ ਦੇ ਸਾਹਮਣੇ ਦਿਨ-ਦਿਹਾੜੇ ਅਣਮਿਆਰੀ ਕੰਮ, ਗੰਭੀਰ ਖਾਮੀਆਂ ਅਤੇ ਬੇਨਿਯਮੀਆਂ ਰਾਹੀਂ ਟੈਕਸ ਦੇ ਰੂਪ ‘ਚ ਇਕੱਠਾ ਹੋਇਆ ਜਨਤਾ ਦਾ ਪੈਸਾ ਬੇਰਹਿਮੀ ਨਾਲ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਦਾ ਕੰਮ ਵੀ ਬਹੁਤ ਧੀਮੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਲਿਖਤੀ ਪੱਤਰ ਸੌਂਪ ਕੇ ਲਾਹਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ/ਠੇਕੇਦਾਰਾਂ ਖ਼ਿਲਾਫ਼ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰਿਆਤ-ਬਾਹਰਾ ਯੂਨੀਵਰਸਿਟੀ ਨੇ ਵਿਦਿਆਰਥੀਆਂ ਲਈ ‘ਖੇਲੋ ਇੰਡੀਆ ਸੰਵਾਦ’ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਫੇਜ਼-9 ਦੀ ਮਾਰਕੀਟ ’ਚ ਪਤੀ ਨੇ ਪਤਨੀ ਦੀ ਗਰਦਨ ’ਤੇ ਚਾਕੂ ਨਾਲ ਕੀਤਾ ਹਮਲਾ
Ad Position 24