28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰਿਆਤ-ਬਾਹਰਾ ਯੂਨੀਵਰਸਿਟੀ ਨੇ ਵਿਦਿਆਰਥੀਆਂ ਲਈ ‘ਖੇਲੋ ਇੰਡੀਆ ਸੰਵਾਦ’ ਦੀ ਕੀਤੀ ਮੇਜ਼ਬਾਨੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 28-08-2026
ਐੱਸ. ਏ. ਐੱਸ. ਨਗਰ, 27 ਅਗਸਤ (ਪ੍ਰੋ. ਅਵਤਾਰ ਸਿੰਘ)- ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਨੌਜਵਾਨਾਂ ‘ਚ ਖੇਡਾਂ, ਤੰਦਰੁਸਤੀ ਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਖੇਲੋ ਇੰਡੀਆ ਸੰਵਾਦ-ਖੇਲ ਕੀ ਬਾਤ ਪੀ. ਐਮ. ਕੇ ਸਾਥ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਦੇਸ਼ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਖੇਡਾਂ ਤੇ ਸਰੀਰਕ ਤੰਦਰੁਸਤੀ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੋ. (ਮੇਜਰ) ਏ. ਐਸ. ਚਾਹਲ ਡਾਇਰੈਕਟਰ ਐਨ. ਸੀ. ਸੀ. ਤੇ ਐਨ. ਐਸ. ਐਸ. ਕੋਆਰਡੀਨੇਟਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਦੇਸ਼-ਵਿਆਪੀ ਨੌਜਵਾਨ ਭਾਗੀਦਾਰੀ ਪਹਿਲਕਦਮੀ ‘ਮੇਰਾ ਯੁਵਾ ਭਾਰਤ’ ਤਹਿਤ ਕਰਵਾਇਆ ਗਿਆ। ਇਸ ਮੌਕੇ ਮੋਹਿਤ ਕੁਮਾਰ ਸੈਣੀ ਡਿਪਟੀ ਡਾਇਰੈਕਟਰ ਐਮ. ਵਾਈ. ਭਾਰਤ ਰਾਕੇਸ਼ ਸ਼ਰਮਾ, ਰਾਸ਼ਟਰੀ ਵਾਲੀਬਾਲ ਖਿਡਾਰੀ ਅਨਮੋਲ ਅਤੇ ਸਟੇਟ ਐਵਾਰਡੀ ਅਨੰਨਿਆ ਬਾਂਸਲ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਪ੍ਰੋਗਰਾਮ ‘ਚ ਯੂਨੀਵਰਸਿਟੀ ਦੇ ਐਨ. ਸੀ. ਸੀ. ਅਤੇ ਐਨ. ਐਸ. ਐਸ. ਯੂਨਿਟਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਤੋਂ ਇਲਾਵਾ ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਭਾਗ ਲਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਦੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ, ਲਗਨ ਅਤੇ ਖੇਡ ਭਾਵਨਾ ਵਰਗੇ ਗੁਣ ਵਿਕਸਿਤ ਹੁੰਦੇ ਹਨ। ਇਸ ਤੋਂ ਇਲਾਵਾ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ‘ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਤੰਦਰੁਸਤ, ਸਿਹਤਮੰਦ ਤੇ ਮਜ਼ਬੂਤ ਭਾਰਤ ਦੇ ਨਿਰਮਾਣ ‘ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਅਗਲੀ ਖ਼ਬਰ ਖਰੜ-ਲਾਂਡਰਾਂ ਹਾਈਵੇਅ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੌਰਾਨ ਵਰਤੀ ਜਾ ਰਹੀ ਹੈ ਲਾਹਪ੍ਰਵਾਹੀ ਅਖਿਲ ਭਾਰਤੀ ਗਾਹਕ...
Ad Position 24