29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਦਿਆਰਥੀ ਕੌਂਸਲ ਚੋਣਾਂ ’ਚ ਏ. ਬੀ. ਵੀ. ਪੀ. ਨੇ ‘ਆਪ’ ’ਤੇ ਲਗਾਏ ਇਲਜ਼ਾਮ

ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਸਰਕਾਰ ’ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਹਨ। ਵਿਦਿਆਰਥੀ ਕੌਂਸਲ ਦੇ ਸਾਬਕਾ ਪ੍ਰਧਾਨ ਗੌਰਵਵੀਰ ਸਿੰਘ ਸੋਹਲ, ਮੌਜੂਦਾ ਪ੍ਰਧਾਨ ਦੇ ਆਹੁਦੇਦਾਰ ਅੰਕਿਤ ਵਿਧਾਨ ਆਦਿ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਚੋਣਾਂ ਵਰਗੀਆਂ ਵਿਦਿਆਰਥੀ-ਕੇਂਦਰਿਤ ਲੋਕਤੰਤਰਿਕ ਚੋਣਾਂ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਸਿਆਸੀ ਇੰਚਾਰਜ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਗਈ ਹੈ?

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏ. ਬੀ. ਵੀ. ਪੀ. ਦੇ ਪ੍ਰਧਾਨ ਦੇ ਆਹੁਦੇਦਾਰ ਅੰਕਿਤ ਵਿਧਾਨ ਤੇ ਹੋਰ। ਤਸਵੀਰ : ਗੁਰਿੰਦਰ ਸਿੰਘ 29-08-2026
ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਸਰਕਾਰ ’ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਹਨ। ਵਿਦਿਆਰਥੀ ਕੌਂਸਲ ਦੇ ਸਾਬਕਾ ਪ੍ਰਧਾਨ ਗੌਰਵਵੀਰ ਸਿੰਘ ਸੋਹਲ, ਮੌਜੂਦਾ ਪ੍ਰਧਾਨ ਦੇ ਆਹੁਦੇਦਾਰ ਅੰਕਿਤ ਵਿਧਾਨ ਆਦਿ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਚੋਣਾਂ ਵਰਗੀਆਂ ਵਿਦਿਆਰਥੀ-ਕੇਂਦਰਿਤ ਲੋਕਤੰਤਰਿਕ ਚੋਣਾਂ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਸਿਆਸੀ ਇੰਚਾਰਜ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਗਈ ਹੈ? ਕੀ ਸਰਕਾਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਆਜ਼ਾਦ ਫੈਸਲੇ ’ਤੇ ਸਿਆਸੀ ਪ੍ਰਭਾਵ ਪਾਉਣਾ ਚਾਹੁੰਦੀ ਹੈ? ਉਨ੍ਹਾਂ ਕਿਹਾ ਕਿ ਸੱਤਾ ਦੇ ਅਹੁਦਿਆਂ ’ਤੇ ਬੈਠੇ ਆਗੂਆਂ ਨੂੰ ਵਿਦਿਆਰਥੀ ਕੌਂਸਲ ਚੋਣਾਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣਾ ਆਗੂ ਚੁਣਨ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। 6 ਤੋਂ ਵੱਧ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਪ੍ਰਤੀ ਵਿਦਿਆਰਥੀਆਂ ਵਿਚ ਨਾਰਾਜ਼ਗੀ ਹੈ, ਜਿਸ ਦਾ ਖਾਮਿਆਜ਼ਾ ਆਮ ਆਦਮੀ ਪਾਰਟੀ ਨਾਲ ਜੁੜੇ ਵਿਦਿਆਰਥੀ ਸੰਗਠਨ ਨੂੰ ਕੈਂਪਸ ਵਿਚ ਭੁਗਤਣਾ ਪੈ ਰਿਹਾ ਹੈ। ਏ.ਬੀ.ਵੀ.ਪੀ ਨੂੰ ਬਦਨਾਮ ਕਰਨ ਲਈ ਭਰਮਾਉਣ ਵਾਲਾ ਪ੍ਰਚਾਰ, ਅਫਵਾਹਾਂ ਅਤੇ ਸਿਆਸੀ ਦਬਾਅ ਦਾ ਸਹਾਰਾ ਲੈਣਾ ਬੇਹੱਦ ਨਿੰਦਣਯੋਗ ਹੈ। ਇਸ ਚੋਣ ਵਿਚ ਫੈਸਲਾ ਕਿਸੇ ਮੰਤਰੀ, ਵਿਧਾਇਕ ਜਾਂ ਸਰਕਾਰ ਦੇ ਦਬਾਅ ਨਾਲ ਨਹੀਂ, ਸਗੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਆਪਣੀ ਵੋਟ ਨਾਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਮੌਕੇ ਭਾਜਪਾ ਆਗੂ ਬੰਨੀ ਸੰਧੂ ਦੇ ਭੈਣਾਂ ਨੇ ਬੰਨ੍ਹੀ ਰੱਖੜੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ 31 ਨੂੰ ਵਿਦਿਆਰਥੀ ਚੋਣਾਂ ਵਾਲੇ ਦਿਨ ਨਿਰਦੇਸ਼ ਕੀਤੇ ਜਾਰੀ
Ad Position 24