29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਯਾਰਾ ਫਰਟੀਲਾਈਜ਼ਰ ਦੇ ਜ਼ਿੰਕ ਦੀ ਗੁਣਵੱਤਾ ’ਤੇ ਸਵਾਲ, ਪੰਜਾਬ ਦੇ ਕਿਸਾਨ ਮੇਲਿਆਂ ’ਚ ਕੰਪਨੀ ਦੇ ਸਟਾਲਾਂ ’ਤੇ ਰੋਕ ਲਾਈ ਜਾਵੇ-ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)- ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਦੇ ਪੰਜਾਬ ਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਵਿਚ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਚੰਡੇ, ਗੁਰਿੰਦਰ ਸਿੰਘ ਭੰਗੂ, ਬਚਿੱਤਰ ਸਿੰਘ ਕੋਟਲਾ, ਗੁਰਸੇਵਕ ਸਿੰਘ ਧਾਲੀਵਾਲ, ਬੀਬੀ ਪਰਮਜੀਤ ਕੌਰ ਅਤੇ ਲਖਵਿੰਦਰ ਸਿੰਘ ਔਲਖ ਸ਼ਾਮਲ ਰਹੇ। ਮੀਟਿੰਗ ਦੀ ਸ਼ੁਰੂਆਤ ਮੋਰਚੇ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਕੋਟਬੁੱਢਾ ਦੀ ਮਾਤਾ ਜੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)- ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਦੇ ਪੰਜਾਬ ਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਵਿਚ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਚੰਡੇ, ਗੁਰਿੰਦਰ ਸਿੰਘ ਭੰਗੂ, ਬਚਿੱਤਰ ਸਿੰਘ ਕੋਟਲਾ, ਗੁਰਸੇਵਕ ਸਿੰਘ ਧਾਲੀਵਾਲ, ਬੀਬੀ ਪਰਮਜੀਤ ਕੌਰ ਅਤੇ ਲਖਵਿੰਦਰ ਸਿੰਘ ਔਲਖ ਸ਼ਾਮਲ ਰਹੇ। ਮੀਟਿੰਗ ਦੀ ਸ਼ੁਰੂਆਤ ਮੋਰਚੇ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਕੋਟਬੁੱਢਾ ਦੀ ਮਾਤਾ ਜੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਨ੍ਹਾਂ ਆਗੂਆਂ ਨੇ ਮੀਟਿੰਗ ਦੌਰਾਨ ਯਾਰਾ ਫਰਟੀਲਾਈਜ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਯਾਰਾਵੀਟਾ ਜ਼ਿੰਕ ਪ੍ਰੋਕੋਟ 39.5 ਫੀਸਦੀ ਦੀ ਗੁਣਵੱਤਾ ਸਬੰਧੀ ਸਾਹਮਣੇ ਆਏ ਮਾਮਲੇ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਵਿਭਾਗ ਦੀ ਜਾਂਚ ਵਿੱਚ ਉਤਪਾਦ ਵਿੱਚ ਜ਼ਿੰਕ ਦੀ ਮਾਤਰਾ 1.74 ਫੀਸਦੀ ਪਾਈ ਜਾਣ ਅਤੇ ਪ੍ਰਾਈਵੇਟ ਲੈਬ ਦੀਆਂ ਰਿਪੋਰਟਾਂ ਵਿੱਚ ਵੀ ਗੰਭੀਰ ਸਵਾਲ ਸਾਹਮਣੇ ਆਉਣ ਕਾਰਨ ਕਿਸਾਨਾਂ ਵਿਚ ਕੰਪਨੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕੰਪਨੀ ਦੇ ਉਤਪਾਦਾਂ ਦੇ ਸਰਕਾਰੀ ਨਮੂਨੇ ਲੈ ਕੇ ਜਾਂਚ ਕਰਵਾਈ ਜਾਵੇ ਅਤੇ ਜਾਂਚ ਪੂਰੀ ਹੋਣ ਤੱਕ ਕੰਪਨੀ ਦੇ ਪ੍ਰਚਾਰਕ, ਪ੍ਰਦਰਸ਼ਨੀ ਅਤੇ ਵਿਕਰੀ ਸਟਾਲਾਂ ’ਤੇ ਰੋਕ ਲਗਾਈ ਜਾਵੇ। ਆਗੂਆਂ ਨੇ ਪੰਜਾਬ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੂੰ ਅਪੀਲ ਕੀਤੀ ਕਿ ਸਤੰਬਰ ਮਹੀਨੇ ਤੋਂ ਪੰਜਾਬ ਵਿਚ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਯਾਰਾ ਫਰਟੀਲਾਈਜ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਕਿਸੇ ਵੀ ਤਰ੍ਹਾਂ ਦਾ ਸਟਾਲ ਲਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਕਿਸਾਨ ਮੇਲੇ ਕਿਸਾਨਾਂ ਨੂੰ ਸਹੀ ਅਤੇ ਭਰੋਸੇਯੋਗ ਖੇਤੀਬਾੜੀ ਜਾਣਕਾਰੀ ਦੇਣ ਲਈ ਹੁੰਦੇ ਹਨ, ਨਾ ਕਿ ਸ਼ੱਕੀ ਗੁਣਵੱਤਾ ਵਾਲੇ ਉਤਪਾਦਾਂ ਦੀ ਮਸ਼ਹੂਰੀ ਲਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਮੇਲੇ ਵਿਚ ਕੰਪਨੀ ਦਾ ਸਟਾਲ ਲਗਾਇਆ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਪੁਰਜ਼ੋਰ ਅਤੇ ਲੋਕਤੰਤਰਿਕ ਢੰਗ ਨਾਲ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ 4 ਨੂੰ ਆਉਣਗੇ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅਗਲੀ ਖ਼ਬਰ ਚੰਡੀਗੜ੍ਹ ’ਚ ਹਸਪਤਾਲ 16 ਦੇ ਪੈਰਾ ਮੈਡੀਕਲ ਸਟਾਫ਼ ਦੀ ਸਰਬਸੰਮਤੀ ਨਾਲ ਚੋਣ ਕਰਾਉਣ ’ਤੇ ਬਣੀ ਸਹਿਮਤੀ
Ad Position 24