29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਚੰਡੀਗੜ੍ਹ, 28 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ।

Ad Position 21
No active advertisement
ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਛੋਟੀਆਂ ਬੱਚੀਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਸੁਮਨ ਸੈਣੀ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੱਖੜੀ ਭਰਾ-ਭੈਣ ਦੇ ਪਵਿੱਤਰ ਪਿਆਰ, ਸਨੇਹ ਤੇ ਵਿਸ਼ਵਾਸ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਸਮਾਜ ਅਤੇ ਸੂਬੇ ਦੀ ਸ਼ਕਤੀ ਹਨ। ਧੀਆਂ ਨੂੰ ਸਿੱਖਿਆ, ਸਨਮਾਨ ਅਤੇ ਸੁਰੱਖਿਅਤ ਵਾਤਾਵਰਨ ਉਪਲਬਧ ਕਰਵਾ ਕੇ ਹੀ ਅਸੀਂ ਇੱਕ ਮਜ਼ਬੂਤ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। ਰੱਖੜੀ ਵਰਗੇ ਪੁਰਬ ਸਮਾਜਿਕ ਸਮਰੱਸਤਾ, ਆਪਸੀ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪਤਵੰਤੇ ਸੱਜਣਾਂ ਨੇ ਵੀ ਮੁੱਖ ਮੰਤਰੀ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਪਣੇ 10 ਸਾਲ ਦੇ ਕਾਰਜਕਾਲ ਦੇ ਅਪਰਾਧ ਦੇ ਅੰਕੜਿਆਂ ਦਾ ਵੀ ਜਵਾਬ ਦੇਵੇ-ਮੁੱਖ ਮੰਤਰੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ 4 ਨੂੰ ਆਉਣਗੇ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ
Ad Position 24