29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਚਕੂਲਾ, 28 ਅਗਸਤ (ਕਪਿਲ)- ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪਵਾਰ ਦੀ ਅਗਵਾਈ ਹੇਠ ਪੰਚਕੂਲਾ ਵਿਖੇ ਹੋਈ। ਮੀਟਿੰਗ ‘ਚ ਕਾਲਕਾ ਤੋਂ ਵਿਧਾਇਕਾ ਸ਼ਕਤੀ ਰਾਣੀ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਮੈਂਬਰ ਵੀ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 29-08-2026
ਪੰਚਕੂਲਾ, 28 ਅਗਸਤ (ਕਪਿਲ)- ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪਵਾਰ ਦੀ ਅਗਵਾਈ ਹੇਠ ਪੰਚਕੂਲਾ ਵਿਖੇ ਹੋਈ। ਮੀਟਿੰਗ ‘ਚ ਕਾਲਕਾ ਤੋਂ ਵਿਧਾਇਕਾ ਸ਼ਕਤੀ ਰਾਣੀ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਮੈਂਬਰ ਵੀ ਹਾਜ਼ਰ ਰਹੇ। ਮੀਟਿੰਗ ਦੌਰਾਨ ਲੋਕਾਂ ਦੀਆਂ 8 ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਕਿ ਕਮੇਟੀ ਸਾਹਮਣੇ ਕੁੱਲ 8 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਨੂੰ ਮੌਕੇ ‘ਤੇ ਹੱਲ ਕਰਵਾ ਦਿੱਤਾ ਗਿਆ। ਉਨ੍ਹਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਚਕੂਲਾ ਦੇ ਮੇਅਰ ਅਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਕਮੇਟੀ ਦੀ ਮੀਟਿੰਗ ‘ਚ ਆਉਣ ਵਾਲੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਮਾਮਲੇ ਨੂੰ 1 ਮਹੀਨੇ ਤੋਂ ਵੱਧ ਸਮੇਂ ਲਈ ਲੰਬਿਤ ਨਾ ਰੱਖਿਆ ਜਾਵੇ। ਉਨ੍ਹਾਂ ਵਿਭਾਗਾਂ ਨੂੰ 1 ਮਹੀਨੇ ਦੇ ਅੰਦਰ ਕਾਰਵਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ 1 ਮਾਮਲੇ ‘ਚ ਮਹਿਲਾ ਥਾਣਾ ਇੰਚਾਰਜ ਅਤੇ ਜਾਂਚ ਅਧਿਕਾਰੀ ਨੂੰ ਮੁਅੱਤਲ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਨਗਰ ਨਿਗਮ ਨਾਲ ਸੰਬੰਧਿਤ ਇਕ ਮਾਮਲੇ ‘ਚ ਰਿਪੋਰਟ ਤਿਆਰ ਕਰਨ ‘ਚ 2-3 ਮਹੀਨਿਆਂ ਦੀ ਦੇਰੀ ਦਾ ਮੁੱਦਾ ਵੀ ਉਠਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸੈਕਟਰ-79 ਨੂੰ ਫਿਜ਼ੀਓਥ੍ਰੈਪੀ ਲਈ ਮਸ਼ੀਨ ਭੇਟ ਅਗਲੀ ਖ਼ਬਰ ਯੂ. ਜੀ. ਸੀ. ਰੋਲਬੈਕ ਦੀ ਮੰਗ ਨੂੰ ਲੈ ਕੇ ਸਵਰਨ ਸਮਾਜ ਵਲੋਂ ਰੋਸ ਪ੍ਰਦਰਸ਼ਨ
Ad Position 24