28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੜਕ ਹਾਦਸੇ ’ਚ ਔਰਤ ਦੀ ਮੌਤ

ਜ਼ੀਰਕਪੁਰ, 28 ਅਗਸਤ (ਮਨਿੰਦਰ ਸਿੰਘ)- ਢਕੌਲੀ ਖ਼ੇਤਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਨਾਦੌਣ ਖੇਤਰ ਨਾਲ ਸੰਬੰਧਿਤ ਦਵਿੰਦਰ ਕੌਰ ਦੀ ਮੌਤ ਹੋ ਗਈ। ਹਾਦਸੇ ਵਿਚ ਦਵਿੰਦਰ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 29-08-2026
ਜ਼ੀਰਕਪੁਰ, 28 ਅਗਸਤ (ਮਨਿੰਦਰ ਸਿੰਘ)- ਢਕੌਲੀ ਖ਼ੇਤਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਨਾਦੌਣ ਖੇਤਰ ਨਾਲ ਸੰਬੰਧਿਤ ਦਵਿੰਦਰ ਕੌਰ ਦੀ ਮੌਤ ਹੋ ਗਈ। ਹਾਦਸੇ ਵਿਚ ਦਵਿੰਦਰ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਲੋਕਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਦਵਿੰਦਰ ਕੌਰ ਆਪਣੀ ਭੈਣ ਪ੍ਰੀਤੀ ਨਾਲ ਢਕੌਲੀ ਵਿਖੇ ‘ਪਿੰਡ ਪੰਜਾਬੀ ਢਾਬਾ’ ਚਲਾਉਂਦੀ ਸੀ। ਉਹ ਆਪਣੇ ਪਿੱਛੇ 15 ਸਾਲਾ ਧੀ ਅਤੇ 9 ਸਾਲਾ ਪੁੱਤਰ ਨੂੰ ਛੱਡ ਗਈ ਹੈ। ਪਰਿਵਾਰ ਨੇ ਹਾਦਸੇ ਦੀ ਨਿਰਪੱਖ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੋਂ ਵੀ ਮਾਮਲੇ ਵਿਚ ਦਖ਼ਲ ਦੇ ਕੇ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਅਗਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ 4 ਨੂੰ ਮਨਾਇਆ ਜਾਵੇਗਾ
Ad Position 24