ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕੌਂਸਲ ਚੋਣਾਂ 31 ਨੂੰ
ਚੰਡੀਗੜ੍ਹ,28 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕੌਂਸਲ ਚੋਣਾਂ 31 ਅਗਸਤ ਨੂੰ ਹੋਣ ਜਾ ਰਹੀਆਂ ਹਨ। ਇਹ ਚੋਣਾਂ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਵਿਚ ਆਪਣੇ ਪ੍ਰਤੀਨਿਧ ਚੁਣਨ ਦੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ।
ਚੰਡੀਗੜ੍ਹ,28 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕੌਂਸਲ ਚੋਣਾਂ 31 ਅਗਸਤ ਨੂੰ ਹੋਣ ਜਾ ਰਹੀਆਂ ਹਨ। ਇਹ ਚੋਣਾਂ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਵਿਚ ਆਪਣੇ ਪ੍ਰਤੀਨਿਧ ਚੁਣਨ ਦੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਹਰ ਸਾਲ ਵਿਦਿਆਰਥੀ ਵੱਖ-ਵੱਖ ਅਹੁਦਿਆਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਕਰਦੇ ਹਨ। ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੁਆਰਾ ਵੱਖ-ਵੱਖ ਸੰਗਠਨ ਬਣਾ ਕੇ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿਚ ਏ.ਬੀ.ਵੀ.ਪੀ, ਸੱਥ, ਸਾਖੀ, ਸਟੂਡੈਂਟ ਫ਼ਰੰਟ, ਏ.ਐਸ.ਏ.ਪੀ, ਸੋਈ, ਐਨ.ਐਸ.ਯੂ.ਆਈ, ਪੀ.ਐਸ.ਯੂ ਲਲਕਾਰ, ਐਸ. ਐਫ. ਐਸ. ਆਇਸਾ, ਸੋਪੋ, ਐਸ.ਐਫ਼.ਐਸ, ਆਈ.ਐਨ.ਐਸ.ਓ ਆਦਿ ਅਤੇ ਕਈ ਹੋਰ ਵਿਦਿਆਰਥੀ ਜਥੇਬੰਦੀ ਹਨ। ਚੋਣਾਂ ਵਿਚ ਵਿਦਿਆਰਥੀ ਆਪਣੇ ਉਮੀਦਵਾਰਾਂ ਦੇ ਵਿਚਾਰਾਂ, ਨੀਤੀਆਂ ਅਤੇ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ ਨੂੰ ਜਾਣਦੇ ਹਨ। ਫ਼ੀਸਾਂ, ਹੋਸਟਲਾਂ ਦੀਆਂ ਸਹੂਲਤਾਂ, ਲਾਇਬ੍ਰੇਰੀ, ਖੇਡਾਂ, ਸੁਰੱਖਿਆ, ਸਫ਼ਾਈ ਅਤੇ ਵਿਦਿਆਰਥੀਆਂ ਦੀਆਂ ਹੋਰ ਸਮੱਸਿਆਵਾਂ ਮੁੱਖ ਚੋਣ ਮੁੱਦੇ ਬਣ ਚੁੱਕੇ ਹਨ। ਖੜ੍ਹੇ ਉਮੀਦਵਾਰ ਆਪਣੇ ਹੱਕ ਵਿਚ ਵੋਟ ਪਾਉਣ ਲਈ ਵਿਦਿਆਰਥੀਆਂ ਨਾਲ ਸੰਪਰਕ ਕਰ ਰਹੇ ਹਨ। ਇਸ ਸਬੰਧੀ ਵਿਦਿਆਰਥੀ ਆਪਣੇ ਚੋਣ ਪ੍ਰਚਾਰ ਨੂੰ ਲਗਾਤਾਰ ਅੱਗੇ ਵਧਾ ਰਹੇ ਹਨ। ਇਨ੍ਹਾਂ ਚੋਣਾਂ ਨਾਲ ਵਿਦਿਆਰਥੀਆਂ ਵਿਚ ਲੋਕਤੰਤਰ, ਅਨੁਸ਼ਾਸਨ, ਨੇਤ੍ਰਿਤਵ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋ ਰਹੀ ਹੈ। ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਨੌਜਵਾਨਾਂ ਨੂੰ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।