28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਦਿਆਰਥੀ ਕੌਂਸਲ ਚੋਣਾਂ ’ਚ ਵਿਦਿਆਰਥੀਆਂ ’ਤੇ ਦਬਾਅ ਪਾਉਣ ਦੇ ਦੋਸ਼ ਅਧੀਨ ਗੇਟ ਨੰਬਰ 2 ਨੂੰ ਬੰਦ ਕਰਕੇ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਵਿਚ ਯੂਨੀਵਰਸਿਟੀ ਦੇ ਪ੍ਰੋਫੈਸਰਾਂ, ਯੂਨੀਵਰਸਿਟੀ ਅਧਿਕਾਰੀਆਂ ਅਤੇ ਬਾਹਰੀ ਰਾਜਨੀਤਿਕ ਤਾਕਤਾਂ, ਜਿਨ੍ਹਾਂ ਵਿਚ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਸ਼ਾਮਲ ਹਨ , ਨੇ ਕਥਿਤ ਸਿੱਧੀ ਸ਼ਮੂਲੀਅਤ ਵਿਰੁੱਧ ਪੰਜਾਬ ਯੂਨੀਵਰਸਿਟੀ ਵਿਖੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ ਬੰਦ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਐਨ.

Ad Position 21
No active advertisement
ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਵਿਚ ਯੂਨੀਵਰਸਿਟੀ ਦੇ ਪ੍ਰੋਫੈਸਰਾਂ, ਯੂਨੀਵਰਸਿਟੀ ਅਧਿਕਾਰੀਆਂ ਅਤੇ ਬਾਹਰੀ ਰਾਜਨੀਤਿਕ ਤਾਕਤਾਂ, ਜਿਨ੍ਹਾਂ ਵਿਚ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਸ਼ਾਮਲ ਹਨ , ਨੇ ਕਥਿਤ ਸਿੱਧੀ ਸ਼ਮੂਲੀਅਤ ਵਿਰੁੱਧ ਪੰਜਾਬ ਯੂਨੀਵਰਸਿਟੀ ਵਿਖੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ ਬੰਦ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਐਨ.ਐਸ.ਯੂ.ਆਈ ਦੇ ਵਰਕਰਾਂ ਨੇ ਯੂਨੀਵਰਸਿਟੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ ਅਤੇ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਵਿਚ ਰਾਜਨੀਤਿਕ ਪ੍ਰਭਾਵ ’ਤੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ। ਉਨ੍ਹਾਂ ਨੇ ਗੰਭੀਰ ਦੋਸ਼ ਲਗਾਏ ਕਿ ਵਿਦਿਆਰਥੀਆਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਖਾਸ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ। ਸੰਗਠਨ ਨੇ ਅੱਗੇ ਦੋਸ਼ ਲਗਾਇਆ ਕਿ ਕੁਝ ਵਿਦਿਆਰਥੀਆਂ ਨੂੰ ਅਪਰਾਧਿਕ/ਗੈਂਗਸਟਰ ਤੱਤਾਂ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵਲੋਂ ਧਮਕੀ ਭਰੇ ਫੋਨ ਆਏ ਹਨ, ਜਦੋਂ ਕਿ ਕੁਝ ਨੂੰ ਕਥਿਤ ਤੌਰ ’ਤੇ ਪ੍ਰੋਫੈਸਰਾਂ ਅਤੇ ਯੂਨੀਵਰਸਿਟੀ ਦੇ ਵਿਦਵਾਨਾਂ ਵਲੋਂ ਉਨ੍ਹਾਂ ਦੇ ਵੋਟਿੰਗ ਵਿਕਲਪਾਂ ਨੂੰ ਲੈ ਕੇ ਦਬਾਅ ਪਾਇਆ ਗਿਆ ਹੈ। ਪੀ. ਯੂ. ਸੀ. ਐਸ. ਸੀ ਦੇ ਸਾਬਕਾ ਉਪ ਪ੍ਰਧਾਨ ਅਰਚਿਤ ਗਰਗ ਨੇ ਕਿਹਾ ਕਿ ਚੋਣਾਂ ਵਿਚ ਵਿਦਿਆਰਥੀਆਂ ਦੀ, ਵਿਦਿਆਰਥੀਆਂ ਦੁਆਰਾ ਅਤੇ ਵਿਦਿਆਰਥੀਆਂ ਲਈ ਇੱਕ ਚੋਣ ਹੈ। ਇਸ ਵਿਚ ਨਾ ਤਾਂ ਰਾਜਨੀਤਿਕ ਪਾਰਟੀਆਂ ਅਤੇ ਨਾ ਹੀ ਯੂਨੀਵਰਸਿਟੀ ਅਧਿਕਾਰੀਆਂ ਨੂੰ ਕੋਈ ਅਧਿਕਾਰ ਹੈ ਕਿ ਉਹ ਵਿਦਿਆਰਥੀਆਂ ਨੂੰ ਵੋਟ ਬਾਰੇ ਕੋਈ ਗੱਲ ਕਰਨ। ਜੇਕਰ ਵਿਦਿਆਰਥੀਆਂ ਨੂੰ ਧਮਕੀ ਭਰੇ ਕਾਲ ਆ ਰਹੇ ਹਨ ਜਾਂ ਪ੍ਰੋਫੈਸਰਾਂ ਵਲੋਂ ਕਿਸੇ ਖਾਸ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ, ਤਾਂ ਇਹ ਇੱਕ ਬਹੁਤ ਹੀ ਗੰਭੀਰ ਮਾਮਲਾ ਹੈ। ਐਨ.ਐਸ.ਯੂ.ਆਈ ਹਰ ਉਸ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ, ਜਿਸਨੂੰ ਡਰਾਇਆ ਜਾਂ ਜ਼ਬਰਦਸਤੀ ਕੀਤਾ ਜਾਵੇਗੀ। ਐਨ.ਐਸ.ਯੂ.ਆਈ ਨੇ ਮੰਗ ਕੀਤੀ ਕਿ ਉਪ ਕੁਲਪਤੀ ਅਤੇ ਚੋਣ ਕਮੇਟੀ ਕਥਿਤ ਧਮਕੀ ਭਰੀਆਂ ਕਾਲਾਂ ਦੀ ਤੁਰੰਤ ਜਾਂਚ ਕਰੇ, ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰੇ ਅਤੇ ਧਮਕੀ ਦੇਣ ਦੀ ਸ਼ਿਕਾਇਤ ਕਰਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਏ। ਧਮਕੀਆਂ ਜਾਂ ਜ਼ਬਰਦਸਤੀ ਰਾਹੀਂ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਚੋਣਾਂ ਨੂੰ ਪ੍ਰਭਾਵਿਤ ਕਰਨ ਵਾਲੇ ਵਿਦਵਾਨਾਂ ਅਤੇ ਪ੍ਰੋਫੈਸਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪੁੱਜ ਚੁੱਕੇ ਹਨ। ਜਿੱਥੇ ਉਹ ਧਰਨਾਕਾਰੀ ਵਿਦਿਆਰਥੀਆ ਨਾਲ ਗੱਲਬਾਤ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਗੱਲਬਾਤ ਜਾਰੀ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਵਿਖੇ ਭੈਣਾਂ ਨੇ ਬੰਨ੍ਹੀ ਵਿਧਾਇਕ ਰੰਧਾਵਾ ਦੇ ਗੁੱਟ ’­ਤੇ ਰੱਖੜੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕੌਂਸਲ ਚੋਣਾਂ 31 ਨੂੰ
Ad Position 24