28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀਆਂ ਦੋਵੇਂ ਲੱਤਾਂ ਕੱਟੀਆਂ

ਜ਼ੀਰਕਪੁਰ, 28 ਅਗਸਤ (ਮਨਿੰਦਰ ਸਿੰਘ)- ਢਕੌਲੀ ਰੇਲਵੇ ਫਾਟਕ ਨੇੜੇ ਵਾਪਰੇ ਹਾਦਸੇ ਵਿਚ ਇਕ 32 ਸਾਲਾ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਦੋਵੇਂ ਲੱਤਾਂ ਕੱਟੀਆਂ ਗਈਆਂ। ਲੋਕਾਂ ਵਲੋਂ ਜ਼ਖ਼ਮੀ ਨੂੰ ਤੁਰੰਤ ਸੀ.

Ad Position 21
No active advertisement
ਅਜੀਤ ਡੈਸਕ 29-08-2026
ਜ਼ੀਰਕਪੁਰ, 28 ਅਗਸਤ (ਮਨਿੰਦਰ ਸਿੰਘ)- ਢਕੌਲੀ ਰੇਲਵੇ ਫਾਟਕ ਨੇੜੇ ਵਾਪਰੇ ਹਾਦਸੇ ਵਿਚ ਇਕ 32 ਸਾਲਾ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਦੋਵੇਂ ਲੱਤਾਂ ਕੱਟੀਆਂ ਗਈਆਂ। ਲੋਕਾਂ ਵਲੋਂ ਜ਼ਖ਼ਮੀ ਨੂੰ ਤੁਰੰਤ ਸੀ. ਐਚ. ਸੀ. ਢਕੌਲੀ ਵਿਖੇ ਪਹੁੰਚਾਇਆ ਗਿਆ, ਜਿਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਰੇਲਵੇ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਜ਼ਖ਼ਮੀ ਦੀ ਸੱਸ ਸ਼੍ਰੀਦੇਵੀ ਨੇ ਦੱਸਿਆ ਕਿ ਪਰਮਾਰ ਲਾਲ (32) ਸ਼ਰਾਬ ਪੀਣ ਦਾ ਆਦੀ ਹੈ। ਉਨ੍ਹਾਂ ਅਨੁਸਾਰ ਸ਼ੁੱਕਰਵਾਰ ਦੁਪਹਿਰ ਪਰਮਾਰ ਲਾਲ ਢਕੌਲੀ ਰੇਲਵੇ ਲਾਈਨ ਵੱਲ ਚਲਾ ਗਿਆ ਸੀ। ਇਸ ਦੌਰਾਨ ਅਚਾਨਕ ਰੇਲ ਗੱਡੀ ਆ ਜਾਣ ਕਾਰਨ ਉਹ ਉਸ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਪਰਮਾਰ ਲਾਲ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਪਰਿਵਾਰ ਅਨੁਸਾਰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਉਸ ਦਾ ਇਲਾਜ ਚੱਲ ਰਿਹਾ ਹੈ। ਰੇਲਵੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਤੇ ਕਾਰ ਦੀ ਟੱਕਰ ’ ਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24