ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਨਿਪਾਲ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਪਾਲ ਵਿਚ ਵਾਪਰੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿਚ ਭਾਰਤ ਤੇ ਨਿਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ।
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਪਾਲ ਵਿਚ ਵਾਪਰੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿਚ ਭਾਰਤ ਤੇ ਨਿਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ। ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵ-ਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।