ਰੱਖੜੀ ਵਰਗੇ ਤਿਉਹਾਰ ਸਾਨੂੰ ਯਾਦ ਦਿਵਾਉਂਦੇ ਹਨ ਕਿ ਨਸ਼ਾ ਮੁਕਤੀ ਇਕੱਲੇ ਵਿਅਕਤੀ ਦਾ ਸਫ਼ਰ ਨਹੀਂ-ਡਾ. ਬਲਬੀਰ ਸਿੰਘ
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉੱਭਰਨ ਲਈ ਇਲਾਜ ਕਰਵਾ ਰਹੇ ਹਨ।
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉੱਭਰਨ ਲਈ ਇਲਾਜ ਕਰਵਾ ਰਹੇ ਹਨ। ਪਰਿਵਾਰਾਂ ਦੇ ਨਾਲ - ਨਾਲ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਪੰਜਾਬ ਦੇ ਸੂਰਮਿਆਂ ਤੇ ਪੀਅਰ ਅੰਬੈਸਡਰਾਂ, ਜਿਨ੍ਹਾਂ ਨੇ ਖ਼ੁਦ ਨਸ਼ੇ ਦੀ ਲਤ ਤੋਂ ਬਾਹਰ ਨਿਕਲ ਕੇ ਨਸ਼ਾ ਮੁਕਤ ਜੀਵਨ ਅਪਣਾਇਆ ਹੈ ਅਤੇ ਹੁਣ ਇਸੇ ਰਾਹ ’ਤੇ ਅੱਗੇ ਵਧ ਰਹੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ, ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਮਰੀਜ਼ਾਂ ਨੂੰ ਹੌਂਸਲਾ ਦਿੱਤਾ। ਪੰਜਾਬ ਭਰ ਦੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਚ ਵੀ ਇਸੇ ਤਰ੍ਹਾਂ ਰੱਖੜੀ ਮਨਾਈ ਗਈ। ਕਪੂਰਥਲਾ ਤੇ ਐੱਸ. ਏ. ਐੱਸ. ਨਗਰ ਵਿਚ, ਬ੍ਰਹਮਾਕੁਮਾਰੀਜ਼ ਦੇ ਸਹਿਯੋਗ ਨਾਲ ਜ਼ਿਲ੍ਹਾ ਮੁੜ ਵਸੇਬਾ ਕੇਂਦਰਾਂ ਵਿਚ ਰੱਖੜੀ ਸਮਾਗਮ ਕਰਵਾਏ ਗਏ। ਪਟਿਆਲਾ ਵਿਚ, ਸਰਵ ਪ੍ਰੇਮ ਫਾਊਂਡੇਸ਼ਨ ਅਤੇ ਸੂਰਮਿਆਂ ਨੇ ਮਿਲ ਕੇ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਵਿਚ ਰੱਖੜੀ ਮਨਾਈ। ਸਰਵ ਪ੍ਰੇਮ ਫਾਊਂਡੇਸ਼ਨ ਦੇ ਮਾਧਿਅਮ ਨਾਲ ਭਾਈਚਾਰੇ ਦੀਆਂ ਮੁਟਿਆਰਾਂ ਨੇ ਮਰੀਜ਼ਾਂ ਲਈ ਹੱਥੀ ਬਣਾਈਆਂ ਰੱਖੜੀਆਂ ਦੇ ਨਾਲ- ਨਾਲ ਉਤਸ਼ਾਹਜਨਕ ਸੰਦੇਸ਼ ਭੇਜੇ। ਇਸ ਤੋਂ ਇਲਾਵਾ, ਬਠਿੰਡਾ, ਪਠਾਨਕੋਟ, ਨਵਾਂਸ਼ਹਿਰ, ਮਾਨਸਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵੀ ਰੱਖੜੀ ਮਨਾਈ ਗਈ, ਜਿਸ ਵਿੱਚ ਨਸ਼ੇ ਦੀ ਲਤ ਤੋਂ ਬਾਹਰ ਆ ਰਹੇ ਲੋਕਾਂ ਦੇ ਪਰਿਵਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਦੀ ਭਾਗੀਦਾਰੀ ਨਸ਼ੇ ਦੀ ਸਮੱਸਿਆ ਵਿਰੁੱਧ ਰਾਜ ਦੀ ਲੜਾਈ ਦਾ ਇਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ, “ਰੱਖੜੀ ਵਰਗੇ ਤਿਉਹਾਰ ਸਾਨੂੰ ਯਾਦ ਦਿਵਾਉਂਦੇ ਹਨ ਕਿ ਨਸ਼ਾ ਮੁਕਤੀ ਇਕੱਲੇ ਵਿਅਕਤੀ ਦਾ ਸਫ਼ਰ ਨਹੀਂ ਹੈ।