30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਲੋਕ ਹਿੱਤ ਮਿਸ਼ਨ ਨਾਲ ਵਿਦਿਆਰਥੀ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ

ਮੁੱਲਾਂਪੁਰ ਗਰੀਬਦਾਸ, 29 ਅਗਸਤ (ਦਿਲਬਰ ਸਿੰਘ ਖੈਰਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਘਾੜ ਖੇਤਰ ਦੀ ਸਰਗਰਮ ਜਥੇਬੰਦੀ ਲੋਕ ਹਿੱਤ ਮਿਸ਼ਨ ਨਾਲ ਵਿਦਿਆਰਥੀ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਕਰਨਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦੌਰਾਨ ਸੱਥ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ 8 ਸਾਲਾਂ ਤੋਂ ਯੂਨੀਵਰਸਿਟੀ ਦਾ ਬਜੂਦ ਬਚਾਉਣ ਤੇ ਵਿਦਿਆਰਥੀ ਵਰਗ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 30-08-2026
ਮੁੱਲਾਂਪੁਰ ਗਰੀਬਦਾਸ, 29 ਅਗਸਤ (ਦਿਲਬਰ ਸਿੰਘ ਖੈਰਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਘਾੜ ਖੇਤਰ ਦੀ ਸਰਗਰਮ ਜਥੇਬੰਦੀ ਲੋਕ ਹਿੱਤ ਮਿਸ਼ਨ ਨਾਲ ਵਿਦਿਆਰਥੀ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਕਰਨਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦੌਰਾਨ ਸੱਥ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ 8 ਸਾਲਾਂ ਤੋਂ ਯੂਨੀਵਰਸਿਟੀ ਦਾ ਬਜੂਦ ਬਚਾਉਣ ਤੇ ਵਿਦਿਆਰਥੀ ਵਰਗ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਵਲੋਂ ਬਹੁਤ ਸਾਰੇ ਗੰਭੀਰ ਮਸਲਿਆਂ ਬਾਰੇ ਸੰਘਰਸ਼ ਰਾਹੀਂ ਜਿੱਤਾਂ ਪ੍ਰਾਪਤ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਡੀ. ਏ. ਵੀ. ਕਾਲਜ ਚੰਡੀਗੜ੍ਹ ਦੀ ਪ੍ਰਧਾਨਗੀ ਲਈ ਜਥੇਬੰਦੀ ਵਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰ ਸਾਹਿਬਵੀਰ ਸਿੰਘ ਨੂੰ 31 ਅਗਸਤ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਦਿਆਰਥੀਆਂ ਦੇ ਹੱਕ ਬਚਾਉਣ ‘ਚ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਲੋਕ ਹਿੱਤ ਮਿਸ਼ਨ ਦੇ ਆਗੂ ਗੁਰਮੀਤ ਸਿੰਘ ਸ਼ਾਂਟੂ, ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ, ਸਰਬਜੀਤ ਸਿੰਘ ਸੰਗਤਪੁਰਾ ਤੇ ਕੁਲਵੰਤ ਸਿੰਘ ਨੇ ਜਿਥੇ ਵਿਦਿਆਰਥੀ ਜਥੇਬੰਦੀ ‘ਸੱਥ’ ਨੂੰ ਪੂਰਨ ਹਮਾਇਤ ਦਾ ਭਰੋਸਾ ਦਿੱਤਾ, ਉਥੇ ਹੀ ਉਨ੍ਹਾਂ ਨਿਊ ਚੰਡੀਗੜ੍ਹ, ਮਾਜਰੀ ਤੇ ਖਰੜ ਆਦਿ ਪੁਆਧ ਖੇਤਰ ਦੇ ਵਿਦਿਆਰਥੀਆਂ ਨੂੰ ਇਸ ਚੋਣ ‘ਚ ਸੱਥ ਦੇ ਉਮੀਦਵਾਰ ਦੇ ਹੱਕ ‘ਚ ਭੁਗਤਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਦੀ ਹਾਜ਼ਰੀ ’ਚ ਪ੍ਰਧਾਨ ਗੁਰਪ੍ਰੀਤ ਵਿਰਕ ਵਲੋਂ ‘ਮਿਸ਼ਨ ਕਲੀਨ ਜ਼ੀਰਕਪੁਰ’ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਲਾਲੜੂ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24